ਇਤਿਹਾਸਿਕ ਦਿਨਾਂ ਨੂੰ ਚੜਦੀਕਲਾ ਨਾਲ ਮਨਾਉਣਾ ਪ੍ਰਧਾਨ ਝੀਂਡਾ ਦਾ ਫੈਸਲਾ ਸਲਾਘਾਯੋਗ- ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ/ਕਾਲਾਂਵਾਲੀ, 19 ਜੂਨ (ਗੁਰਜੰਟ ਸਿੰਘ ਨਥੇਹਾ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਸੂਬੇ ਵਿਚਲੇ 50 ਦੇ ਕਰੀਬ ਇਤਿਹਾਸਕ ਗੁਰਦੁਆਰਿਆਂ 3 ਸਕੂਲਾਂ ਅਤੇ 2 ਕਾਲਜਾਂ ਦਾ ਪ੍ਰਬੰਧ ਸੰਭਾਲ ਰਹੀ ਹੈ ਜਿਨਾਂ ਦੇ ਪ੍ਰਬੰਧ ਲਈ ਸਮੁੱਚੀ ਕਾਰਜ਼ਕਰਨੀ ਅਤੇ ਜਨਰਲ ਹਾਊਸ ਦੇ ਮੈਂਬਰਾਂ ਦਾ ਲਗਾਤਾਰ ਵਿਚਾਰ ਵਟਾਂਦਰਾ ਜਾਰੀ ਹੈ ਗੁਰੂ ਸਾਹਿਬਾਨਾਂ ਦੇ ਗੁਰਪੁਰਬਾਂ ਸ਼ਹੀਦੀ ਦਿਹਾੜਿਆਂ ਤੋਂ ਇਲਾਵਾ ਸਿੱਖ ਧਰਮ ਨਾਲ ਸੰਬੰਧਿਤ ਇਤਿਹਾਸਿਕ ਦਿਨਾਂ ਨੂੰ ਮਨਾਉਣ ਦਾ ਸ. ਜਗਦੀਸ਼ ਸਿੰਘ ਝੀਂਡਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫੈਸਲਾ ਸਲਾਘਾਯੋਗ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਇੰਚਾਰਜ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਇੱਕ ਪ੍ਰੈਸਨੋਟ ਜਾਰੀ ਕਰਦਿਆਂ ਕੀਤਾ ਉਨਾਂ ਦੱਸਿਆ ਕਿ ਜਥੇਦਾਰ ਦਾਦੂਵਾਲ ਨੇ ਕਿਹਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਗੁਰਤਾਗੱਦੀ ਸ਼ਹੀਦੀ ਦਿਹਾੜਿਆਂ ਤੋਂ ਇਲਾਵਾ ਸਿੱਖ ਧਰਮ ਨਾਲ ਸਬੰਧਤ ਇਤਿਹਾਸਿਕ ਦਿਨਾਂ ਨੂੰ ਆਪਣਾ ਫਰਜ਼ ਸਮਝਦੇ ਹੋਏ ਸ਼ਰਧਾ ਭਾਵਨਾ ਚੜਦੀਕਲਾ ਨਾਲ ਮਨਾਉਣਾ ਆਪਣਾ ਫਰਜ਼ ਸਮਝਦੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ 6 ਜੂਨ ਦਾ ਘੱਲੂਘਾਰਾ ਦਿਵਸ ਪਿਛਲੇ ਸਾਲ ਗੁਰਦੁਆਰਾ ਨਾਢਾ ਮਨਾਇਆ ਗਿਆ ਸੀ ਅਤੇ ਇਸ ਵਾਰ ਕੁਰੂਕਸ਼ੇਤਰ ਦੀ ਧਰਤੀ ਤੇ ਮਨਾਇਆ ਗਿਆ ਹੈ ਸਿੱਖ ਸੰਗਤਾਂ ਨੂੰ ਘੱਲੂਘਾਰੇ ਬਾਰੇ ਜਾਗਰੂਕ ਕੀਤਾ ਗਿਆ ਆਉਣ ਵਾਲੇ ਦਿਨਾਂ ਵਿੱਚ 29 ਤਰੀਕ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸਮਾਗਮ ਵੀ ਕਿਲਾ ਲੋਹਗੜ ਯਮੁਨਾਨਗਰ ਵਿਖੇ ਚੜਦੀਕਲਾ ਨਾਲ ਮਨਾਇਆ ਜਾ ਰਿਹਾ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਵਸ ਵੀ ਹਰਿਆਣਾ ਕਮੇਟੀ ਵਲੋਂ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪ੍ਰਧਾਨ ਝੀਂਡਾ ਵੱਲੋਂ ਭਾਰਤ ਦੇਸ਼ ਅੰਦਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ 26 ਜੂਨ ਨੂੰ ਕਾਲਾ ਦਿਵਸ ਵੱਲੋਂ ਵਜੋਂ ਮਨਾਉਣ ਦਾ ਫੈਸਲਾ ਵੀ ਸਲਾਘਾਯੋਗ ਹੈ 26 ਜੂਨ ਨੂੰ ਹਰਿਆਣਾ ਕਮੇਟੀ ਪ੍ਰਧਾਨ ਸਰਦਾਰ ਝੀਂਡਾ ਦੇ ਸੱਦੇ ਤੇ ਹਰਿਆਣਾ ਕਮੇਟੀ ਦੇ ਸਮੂਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਅਤੇ ਸਿੱਖ ਸੰਗਤਾਂ ਨੂੰ ਵਹੀਰਾਂ ਘੱਤ ਕੇ ਗੁਰਦੁਆਰਾ ਸਾਹਿਬ ਪਾਤਸ਼ਾਹ ਛੇਵੀਂ ਕੁਰੂਕਸ਼ੇਤਰ ਵਿਖੇ ਪੁੱਜਣ ਦਾ ਜਥੇਦਾਰ ਦਾਦੂਵਾਲ ਜੀ ਨੇ ਵੀ ਸੱਦਾ ਦਿੱਤਾ।