Meeting held between Akali Dal, Waris Punjab, and Recruitment Committee; joint Panthic platform likely.

ਅਕਾਲੀ ਦਲ ਵਾਰਿਸ ਪੰਜਾਬ ਅਤੇ ਭਰਤੀ ਕਮੇਟੀ ਵਿਚਕਾਰ ਮੀਟਿੰਗ,ਆਉਣ ਵਾਲੇ ਸਮੇਂ ‘ਚ ਬਣ ਸਕਦਾ ਹੈ ਇੱਕ ਸਾਂਝਾ ਪੰਥਕ ਪਲੇਟਫਾਰਮ

ਸ੍ਰੀ ਅਮ੍ਰਿਤਸਰ ਸਾਹਿਬ: 27 ਜੂਨ ਅੱਜ ਭਾਈ ਅਮ੍ਰਿਤਪਾਲ ਸਿੰਘ ਐਮਪੀ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣੀ ਭਰਤੀ ਕਮੇਟੀ ਜਿੰਨਾਂ ਵਿੱਚ ਬੀਬੀ ਸਤਵੰਤ ਕੌਰ, ਸਰਦਾਰ ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਸਰਦਾਰ ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਪਹੁੰਚੇ। ਵਿਸ਼ੇਸ਼ ਤੌਰ ਤੇ ਭਾਈ ਦਇਆ ਸਿੰਘ ਲਹੌਰੀਆ ਵੀ ਹਾਜ਼ਰ ਸਨ।

ਅਕਾਲੀ ਦਲ ਵਾਰਿਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤੀ ਲਈ ਬਣਾਈ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇਹ ਫੈਸਲਾ ਹੋਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਸਾਂਝੇ ਤੌਰ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ਚੋਂ ਕੱਢ ਕੇ ਚੜਦੀ ਕਲਾ ਵੱਲ ਲਿਜਾਇਆ ਜਾ ਸਕੇ।

ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮਪੀ ਫਰੀਦਕੋਟ, ਸਰਦਾਰ ਅਮਰਜੀਤ ਸਿੰਘ ਬਨਚਿੜੀ, ਸਰਦਾਰ ਹਰਭਜਨ ਸਿੰਘ ਤੁੜ, ਸਰਦਾਰ ਸੁਰਜੀਤ ਸਿੰਘ ਦੌਲਤਪੁਰ ਹਾਜਰ ਸਨ।