ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, 6 ਅਗਸਤ ਨੂੰ ਮੋਹਾਲੀ ਅਦਾਲਤ ’ਚ ਹੋਵੇਗੀ ਸੁਣਵਾਈ

ਮੋਹਾਲੀ, 4 ਅਗਸਤ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ ਨਹੀਂ ਹੋ ਸਕੀ ਅਤੇ ਕੇਸ ਨੂੰ 6 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 25 ਜੂਨ 2025 ਨੂੰ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਨਵੀਂ ਨਾਭਾ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਹਨ।
ਅਦਾਲਤ ’ਚ ਸੁਣਵਾਈ ਟਲਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ, ਪਰ ਇਸ ਨਾਲ ਸਿਆਸੀ ਗਤੀਵਿਧੀਆਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ। ਮਜੀਠੀਆ ਦੇ ਸਮਰਥਕਾਂ ਅਤੇ ਅਕਾਲੀ ਦਲ ਦੇ ਆਗੂਆਂ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਬਦਲਾ ਦੱਸਿਆ ਹੈ, ਜਦਕਿ ਸਰਕਾਰ ਨੇ ਇਸ ਨੂੰ ਨਸ਼ਾ ਰੋਕੂ ਮੁਹਿੰਮ ਦੀ ਕੜੀ ਦੱਸਿਆ।