ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬਾ ਗੁਰਮਨ ਕੌਰ ਦਾ ਕੈਂਸਰ ਨਾਲ ਦੇਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਜੋ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਉਹ ਛੋਟੀ ਉਮਰੇ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।