ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ, ਪਤਨੀ ਨਾਲ ਗੁਰਦੁਆਰਾ ਬੰਗਲਾ ਸਾਹਿਬ ਤੋਂ ਵਾਪਸ ਜਾਂਦੇ ਸਮੇਂ ਬੀਐੱਮਡਬਲਿਊ ਨੇ ਮਾਰੀ ਟੱਕਰ

ਨਵੀਂ ਦਿੱਲੀ, 15 ਸਤੰਬਰ 2025 ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਅੱਜ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਉਹ ਆਪਣੀ ਪਤਨੀ ਨਾਲ ਗੁਰਦੁਆਰਾ ਬੰਗਲਾ ਸਾਹਿਬ ਤੋਂ ਵਾਪਸ ਘਰ ਜਾ ਰਹੇ ਸਨ ਜਦੋਂ ਇੱਕ ਤੇਜ਼ ਰਫ਼ਤਾਰ ਬੀਐੱਮਡਬਲਿਊ ਕਾਰ ਨੇ ਉਨ੍ਹਾਂ ਦੀ ਗੱਡੀ ਨਾਲ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨਵਜੋਤ ਸਿੰਘ ਮੌਕੇ ‘ਤੇ ਹੀ ਮੌਤ ਦਾ ਸ਼ਿਕਾਰ ਹੋ ਗਏ, ਜਦਕਿ ਉਨ੍ਹਾਂ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਹੈ ਅਤੇ ਹਸਪਤਾਲ ਵਿੱਚ ਇਲਾਜ ਹੇਠ ਹੈ।
ਹਾਦਸਾ ਦਿੱਲੀ ਦੇ ਇੱਕ ਰੁਟ ‘ਤੇ ਵਾਪਰਿਆ, ਜਿੱਥੇ ਬੀਐੱਮਡਬਲਿਊ ਡਰਾਈਵਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ। ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਵਜੋਤ ਸਿੰਘ, ਜੋ ਵਿੱਤ ਮੰਤਰਾਲੇ ਵਿੱਚ ਡਿਪਟੀ ਸੈਕਟਰੀ ਵਜੋਂ ਕੰਮ ਕਰ ਰਹੇ ਸਨ, ਆਪਣੇ ਪਰਿਵਾਰ ਨਾਲ ਧਾਰਮਿਕ ਸਥਾਨ ਤੋਂ ਵਾਪਸੀ ਦੌਰਾਨ ਇਸ ਘਟਨਾ ਦਾ ਸ਼ਿਕਾਰ ਹੋਏ। ਉਨ੍ਹਾਂ ਦੇ ਪਰਿਵਾਰ ਅਤੇ ਸਾਥੀਆਂ ਵਿੱਚ ਸੋਗ ਪਸਰ ਗਿਆ ਹੈ।