ਸ਼੍ਰੋਮਣੀ ਅਕਾਲੀ ਦਲ ਨੇ 25 ਸਤੰਬਰ ਨੂੰ ਬੁਲਾਇਆ ਵਿਸ਼ੇਸ਼ ਜਨਰਲ ਡੈਲੀਗੇਟ ਇਜਲਾਸ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ

ਚੰਡੀਗੜ੍ਹ, 17 ਸਤੰਬਰ 2025 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦਫ਼ਤਰ ਤੋਂ ਬਿਆਨ ਜਾਰੀ ਕਰਕੇ 25 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ ਹੈ ਅਤੇ ਸਵੇਰੇ 10:30 ਵਜੇ ਅਰਦਾਸ ਕਰਨ ਉਪਰੰਤ ਸ਼ੁਰੂ ਹੋਵੇਗਾ।
ਬਿਆਨ ਵਿੱਚ ਦੱਸਿਆ ਗਿਆ ਕਿ ਇਜਲਾਸ ਵਿੱਚ ਪਾਰਟੀ ਦੇ ਅਗਲੇ ਪ੍ਰੋਗਰਾਮ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਵੇਗੀ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਾਏ ਸ਼ੁਮਾਰੀ ਕੀਤੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਅੰਦਰ ਪਾਰਟੀ ਦੇ ਹਰ ਪਲੇਟਫਾਰਮ ਨੂੰ ਮਜ਼ਬੂਤ ਕੀਤਾ ਜਾਵੇਗਾ। ਵਰਕਿੰਗ ਕਮੇਟੀ ਸਮੇਤ ਸਰਕਲ ਤੋਂ ਲੈ ਕੇ ਜ਼ਿਲ੍ਹਾ ਜਥੇਬੰਦੀ ਦੀ ਚੋਣ ਪੂਰਨ ਲੋਕਤੰਤਰਿਕ ਤਰੀਕੇ ਨਾਲ ਕੀਤੀ ਜਾਵੇਗੀ। ਇਹ ਇਜਲਾਸ ਪਾਰਟੀ ਵਿੱਚ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ।
ਸੋਸ਼ਲ ਮੀਡੀਆ ‘ਤੇ ਇਸ ਇਜਲਾਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਿਖਾਇਆ ਜਾ ਰਿਹਾ ਹੈ।