Big Win for ‘Save Panjab University’ Morcha: Senate Elections Approved – Vice President & Chancellor Jagdeep Dhankhar Issues Notification

‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਦੀ ਵੱਡੀ ਜਿੱਤ: ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜ਼ੂਰੀ – ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਨੋਟੀਫਿਕੇਸ਼ਨ ਜਾਰੀ ਕੀਤਾ

27 ਨਵੰਬਰ 2025, ਚੰਡੀਗੜ੍ਹ – ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਮਹੀਨਿਆਂ ਤੋਂ ਚੱਲ ਰਹੇ ਧਰਨੇ, ਰੈਲੀਆਂ, ਗੇਟ ਮੀਟਿੰਗਾਂ ਤੇ ਲਗਾਤਾਰ ਦਬਾਅ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਯੂਨੀਵਰਸਿਟੀ ਪ੍ਰਬੰਧਕਾਂ ਨੇ 9 ਨਵੰਬਰ 2025 ਨੂੰ ਚੋਣਾਂ ਲਈ ਪ੍ਰਸਤਾਵ ਭੇਜਿਆ ਸੀ, ਜਿਸ ਨੂੰ ਅੱਜ ਮਨਜ਼ੂਰੀ ਮਿਲ ਗਈ। ਮੋਰਚੇ ਦੇ ਆਗੂਆਂ ਨੇ ਇਸ ਨੂੰ ਵਿਦਿਆਰਥੀਆਂ, ਅਧਿਆਪਕਾਂ ਤੇ ਪੁਰਾਣੇ ਵਿਦਿਆਰਥੀਆਂ ਦੀ ਲੋਕਤੰਤਰਕ ਹੱਕਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੈਨੇਟ ਚੋਣਾਂ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਪਾਰਦਰਸ਼ਤਾ, ਜਵਾਬਦੇਹੀ ਤੇ ਹਿੱਸੇਦਾਰੀ ਨੂੰ ਮਜ਼ਬੂਤ ਕਰਨਗੀਆਂ।

ਮੋਰਚੇ ਨੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ, ਅਤੇ ਸਿੱਖਿਆ ਪ੍ਰੇਮੀਆਂ ਦੀ ਹੈ ਜਿਨ੍ਹਾਂ ਨੇ ਧੁੱਪ-ਛਾਂ, ਮੀਂਹ-ਠੰਢ ਵਿੱਚ ਧਰਨੇ ਦਿੱਤੇ ਅਤੇ ਆਵਾਜ਼ ਬੁਲੰਦ ਕੀਤੀ। ਹੁਣ ਜਲਦ ਹੀ ਚੋਣਾਂ ਦਾ ਸ਼ਡਿਊਲ ਜਾਰੀ ਹੋਣ ਦੀ ਉਮੀਦ ਹੈ। ਵਿਦਿਆਰਥੀ ਜਥੇਬੰਦੀਆਂ ਨੇ ਇਸ ਨੂੰ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਤੇ ਪੰਜਾਬੀ ਵਿਰਸੇ ਦੀ ਰਾਖੀ ਵਜੋਂ ਵੀ ਦੇਖਿਆ ਜਾ ਰਿਹਾ ਹੈ।