ਅਮਰੀਕਾ ਨੇ ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ‘ਚ ਫੌਜੀ ਅੱਡੇ ‘ਤੇ ਕੀਤਾ ਹਮਲਾ

03 ਜਨਵਰੀ 2026, ਕਰਾਕਸ – ਅਮਰੀਕਾ ਨੇ ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਫੌਜੀ ਅੱਡੇ ਅਤੇ ਰੱਖਿਆ ਮੰਤਰੀ ਦੇ ਨਿਵਾਸ ਨੂੰ ਨਿਸ਼ਾਨਾ ਬਣਾਇਆ ਹੈ। ਹਮਲੇ ਕਈ ਜਗ੍ਹਾਵਾਂ ‘ਤੇ ਇੱਕ ਤੋਂ ਬਾਅਦ ਇੱਕ ਕੀਤੇ ਗਏ ਹਨ। ਵੈਨੇਜ਼ੁਏਲਾ ਸਰਕਾਰ ਨੇ ਇਸ ਨੂੰ ਖੁੱਲ੍ਹੇ ਤੌਰ ‘ਤੇ ਅਮਰੀਕਾ ਵੱਲੋਂ ਹਮਲਾ ਕਰਾਰ ਦਿੱਤਾ ਹੈ ਅਤੇ ਪਲਟਵਾਰ ਕਰਨ ਦੀ ਫਿਰਾਕ ਵਿੱਚ ਹੈ।
ਹਮਲੇ ਦਾ ਮੁੱਖ ਕਾਰਨ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ। ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵੈਨੇਜ਼ੁਏਲਾ ਨੂੰ ਨਸ਼ਿਆਂ ਦੀ ਤਸਕਰੀ ਰੋਕਣ ਲਈ ਨਾ ਮੰਨਣ ‘ਤੇ ਹਮਲੇ ਦੀ ਧਮਕੀ ਦਿੱਤੀ ਸੀ। ਵੈਨੇਜ਼ੁਏਲਾ ਸਰਕਾਰ ਨੇ ਇਸ ਨੂੰ ਆਪਣੀ ਸਰਵਭੌਮਤਾ ‘ਤੇ ਹਮਲਾ ਦੱਸਦਿਆਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ।
ਇਲਾਕੇ ਦੇ ਲੋਕ ਬਹੁਤ ਡਰੇ ਹੋਏ ਹਨ ਅਤੇ ਸੜਕਾਂ ‘ਤੇ ਪ੍ਰਦਰਸ਼ਨ ਵੀ ਹੋ ਰਹੇ ਹਨ। ਅਮਰੀਕਾ ਵੱਲੋਂ ਅਜੇ ਤੱਕ ਇਸ ਹਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਵੈਨੇਜ਼ੁਏਲਾ ਦੇ ਰੱਖਿਆ ਮੰਤਰੀ ਨੇ ਇਸ ਨੂੰ ਅਮਰੀਕੀ ਹਮਲਾ ਕਹਿ ਕੇ ਪਲਟਵਾਰ ਦੀ ਤਿਆਰੀ ਕਰਨ ਦਾ ਐਲਾਨ ਕੀਤਾ ਹੈ। ਇਹ ਘਟਨਾ ਦੱਖਣੀ ਅਮਰੀਕਾ ਵਿੱਚ ਤਣਾਅ ਨੂੰ ਹੋਰ ਵਧਾ ਰਹੀ ਹੈ।

