ਅਮਰੀਕਾ ਦੇ ਹਮਲੇ ਤੋਂ ਬਾਅਦ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫ਼ਤਾਰੀ ਦੇ ਦਾਅਵੇ ਨੇ ਮਚਾਈ ਹਲਚਲ

03 ਜਨਵਰੀ 2026, ਕਰਾਕਸ – ਅਮਰੀਕਾ ਵੱਲੋਂ ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਫੌਜੀ ਅੱਡਿਆਂ ‘ਤੇ ਕੀਤੇ ਹਮਲਿਆਂ ਤੋਂ ਬਾਅਦ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫ਼ਤਾਰੀ ਦੇ ਦਾਅਵੇ ਨੇ ਪੂਰੀ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਮਰੀਕੀ ਫੌਜ ਦੇ ਜਵਾਨ ਮਾਦੁਰੋ ਨੂੰ ਹਥਕੜੀਆਂ ਲਾਈ ਹਿਰਾਸਤ ਵਿੱਚ ਲੈ ਜਾਂਦੇ ਦਿਖਾਏ ਗਏ ਹਨ। ਇਸ ਤਸਵੀਰ ਨੂੰ ਹਾਲੀਆ ਹਮਲੇ ਤੋਂ ਬਾਅਦ ਦਾ ਦੱਸਿਆ ਜਾ ਰਿਹਾ ਹੈ। ਨਾਲ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਹੈ ਕਿ “ਮਾਦੁਰੋ ਅਤੇ ਉਸ ਦੀ ਪਤਨੀ ਸਿਲੀਆ ਏਡੇਲਾ ਹੁਣ ਅਮਰੀਕੀ ਸੈਨਿਕਾਂ ਦੇ ਕਬਜ਼ੇ ਵਿੱਚ ਹਨ”।
ਵੈਨੇਜ਼ੁਏਲਾ ਸਰਕਾਰ ਨੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਪ੍ਰੋਪੇਗੰਡਾ ਕਰਾਰ ਦਿੱਤਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਮਾਦੁਰੋ ਸੁਰੱਖਿਅਤ ਹਨ ਅਤੇ ਅਮਰੀਕਾ ਦੀ ਇਹ ਰਣਨੀਤੀ ਵੈਨੇਜ਼ੁਏਲਾ ਦੀ ਸਰਵਭੌਮਤਾ ਨੂੰ ਚੁਣੌਤੀ ਹੈ। ਵੈਨੇਜ਼ੁਏਲਾ ਫੌਜ ਨੇ ਪਲਟਵਾਰ ਕਰਨ ਦੀ ਤਿਆਰੀ ਦਾ ਐਲਾਨ ਕੀਤਾ ਹੈ।
ਇਲਾਕੇ ਦੇ ਲੋਕ ਬਹੁਤ ਡਰ ਅਤੇ ਗੁੱਸੇ ਵਿੱਚ ਹਨ। ਸੜਕਾਂ ‘ਤੇ ਵੱਡੇ ਪੈਮਾਨੇ ‘ਤੇ ਪ੍ਰਦਰਸ਼ਨ ਹੋ ਰਹੇ ਹਨ ਅਤੇ ਅੰਤਰਰਾਸ਼ਟਰੀ ਭਾਈਚਾਰਾ ਵੀ ਇਸ ਸਥਿਤੀ ਨੂੰ ਬਹੁਤ ਗੰਭੀਰਤਾ ਨਾਲ ਵੇਖ ਰਿਹਾ ਹੈ। ਅਮਰੀਕਾ ਵੱਲੋਂ ਅਜੇ ਤੱਕ ਇਸ ਹਮਲੇ ਜਾਂ ਗ੍ਰਿਫ਼ਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

