Time Changed for CM Bhagwant Mann to Appear at Sri Akal Takht Sahib Secretariat
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਪੱਸ਼ਟੀਕਰਨ ਲਈ ਦਿੱਤਾ ਸਮਾਂ ਬਦਲਿਆ

12 ਜਨਵਰੀ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਆਪਣਾ ਸਪੱਸ਼ਟੀਕਰਨ ਪੇਸ਼ ਕਰਨ ਲਈ ਦਿੱਤੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਮਿਤੀ 15 ਜਨਵਰੀ 2026 ਨੂੰ ਮੁੱਖ ਮੰਤਰੀ ਨੂੰ ਸਵੇਰੇ 10:00 ਵਜੇ ਸਪੱਸ਼ਟੀਕਰਨ ਲਈ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਸ ਦਿਨ ਉਨ੍ਹਾਂ ਵੱਲੋਂ ਦਰਸਾਏ ਗਏ ਸਰਕਾਰੀ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਸਮਾਂ ਬਦਲ ਕੇ ਸੰਧਿਆ ਵੇਲੇ 04:30 ਵਜੇ ਕਰ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਕਿਹਾ ਗਿਆ ਹੈ ਕਿ ਇਹ ਫੈਸਲਾ ਮਰਿਆਦਾ ਅਤੇ ਸਮੇਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਥਕ ਵਰਗਾਂ ਵਿੱਚ ਵੀ ਚਰਚਾ ਜਾਰੀ ਹੈ।
