State level function held at Shaheed Kuka Memorial in memory of 66 Namdhari Shaheed Singhs

66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਸ਼ਹੀਦ ਕੂਕਾ ਸਮਾਰਕ ਵਿਖੇ ਹੋਇਆ

66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਸ਼ਹੀਦ ਕੂਕਾ ਸਮਾਰਕ ਵਿਖੇ ਹੋਇਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਵਿਧਾਇਕ ਜਸਵੰਤ ਸਿੰਘ ਗਜਨਮਾਜਰਾ ਨੇ ਕੀਤੀ। ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ।
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।