Police Stop Farmers Going to Meet CM During Ajnala Visit

Police Stop Farmers Going to Meet CM During Ajnala Visit

ਅਜਨਾਲਾ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਏ, ਡੀ ,ਸੀ ,ਨੂੰ ਮੰਗ ਪੱਤਰ ਸੌਂਪਿਆ ਕਿਸਾਨ ਸੰਘਰਸ਼ ਯੂਨੀਅਨ ਪ੍ਰਧਾਨ ਅਜਨਾਲਾ ਤੇ ਹੋਰ ਕਿਸਾਨ ਆਗੂ

19 ਜਨਵਰੀ 2026, ਅਜਨਾਲਾ /ਅੰਮ੍ਰਿਤਸਰ:(ਇਕਬਾਲ ਸਿੰਘ ਤੁੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੌਰੇ ’ਤੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਮੁੱਖ ਮੰਤਰੀ ਨੂੰ ਮਿਲ ਕੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਮੰਗ ਪੱਤਰ ਦੇਣਾ ਚਾਹੁੰਦੇ ਸਨ। ਪਰ ਪੁਲਿਸ ਵੱਲੋਂ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨਾਂ ਨੇ ਧਰਨਾ ਲਗਾ ਦਿੱਤਾ।
ਕਿਸਾਨਾਂ ਦਾ ਕਹਿਣਾ ਸੀ ਕਿ ਹੜ੍ਹਾਂ ਦੌਰਾਨ ਉਨ੍ਹਾਂ ਦੀਆਂ ਫਸਲਾਂ ਅਤੇ ਹੋਰ ਸੰਪਤੀ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ, ਪਰ ਅਜੇ ਤੱਕ ਕਈ ਕਿਸਾਨਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਨਹੀਂ ਮਿਲਿਆ। ਇਸ ਸਬੰਧੀ ਉਹ ਮੁੱਖ ਮੰਤਰੀ ਨੂੰ ਮਿਲ ਕੇ ਆਪਣੀਆਂ ਮੰਗਾਂ ਰੱਖਣਾ ਚਾਹੁੰਦੇ ਸਨ।
ਧਰਨੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦਖਲ ਦਿੰਦਿਆਂ ਕਿਸਾਨਾਂ ਦੀ ਮੀਟਿੰਗ ਏ.ਡੀ.ਸੀ. ਨਾਲ ਕਰਵਾਈ ਗਈ। ਮੀਟਿੰਗ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਮ ਦਾ ਮੰਗ ਪੱਤਰ ਏ.ਡੀ.ਸੀ. ਨੂੰ ਸੌਂਪਿਆ ਅਤੇ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੇ ਬਾਵਜੂਦ ਹਾਲੇ ਵੀ ਬਹੁਤ ਸਾਰੇ ਕਿਸਾਨ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਜੇਕਰ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਕਬਾਲ ਸਿੰਘ ਤੁੰਗ ਅੰਮ੍ਰਿਤਸਰ ਸਾਹਿਬ