No political pressure can curb media freedom – Supreme Court
ਕੋਈ ਵੀ ਰਾਜਨੀਤਿਕ ਦਬਾਅ ਮੀਡੀਆ ਦੀ ਆਜ਼ਾਦੀ ’ਤੇ ਰੋਕ ਨਹੀਂ ਲਗਾ ਸਕਦਾ – ਸੁਪਰੀਮ ਕੋਰਟ

ਆਪ ਨੂੰ ਸੁਪਰੀਮ ਕੋਰਟ ਦਾ ਕਰਾਰਾ ਝਟਕਾ, ਨਹੀਂ ਰੋਕ ਸਕਦੇ ਪੰਜਾਬ ਕੇਸਰੀ ਦੀ ਪ੍ਰੈਸ
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਸਰਕਾਰ ਜਾਂ ਕੋਈ ਵੀ ਰਾਜਨੀਤਿਕ ਦਬਾਅ ਮੀਡੀਆ ਦੀ ਆਜ਼ਾਦੀ ’ਤੇ ਰੋਕ ਨਹੀਂ ਲਗਾ ਸਕਦਾ। ਅਦਾਲਤ ਨੇ ਕਿਹਾ ਕਿ ਪੰਜਾਬ ਕੇਸਰੀ ਅਖ਼ਬਾਰ ਦੀ ਪ੍ਰੈਸ ਛਾਪਾਈ ਨੂੰ ਰੋਕਣ ਲਈ ਕੀਤੀ ਗਈ ਕਾਰਵਾਈ ਗਲਤ ਹੈ ਅਤੇ ਇਹ ਪ੍ਰੈਸ ਦੀ ਆਜ਼ਾਦੀ ਦੇ ਮੂਲ ਅਧਿਕਾਰਾਂ ਦਾ ਉਲੰਘਣ ਹੈ।
ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਦੋ ਟੂਕ ਕਿਹਾ ਕਿ ਅਖ਼ਬਾਰ ਦੀ ਛਪਾਈ ਰੋਕਣਾ ਜਾਂ ਪ੍ਰਸ਼ਾਸਨਿਕ ਤਰੀਕਿਆਂ ਨਾਲ ਮੀਡੀਆ ਨੂੰ ਦਬਾਉਣਾ ਸੰਵਿਧਾਨ ਦੇ ਆਰਟਿਕਲ 19(1)(a) ਦੇ ਖ਼ਿਲਾਫ਼ ਹੈ। ਅਦਾਲਤ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪੰਜਾਬ ਕੇਸਰੀ ਦੀ ਪ੍ਰੈਸ ’ਚ ਕੋਈ ਰੁਕਾਵਟ ਨਾ ਪਾਈ ਜਾਵੇ ਅਤੇ ਮੀਡੀਆ ਆਪਣਾ ਕੰਮ ਆਜ਼ਾਦੀ ਨਾਲ ਕਰੇ।
ਇਸ ਫ਼ੈਸਲੇ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ ਅਤੇ ਇਸਨੂੰ ਪ੍ਰੈਸ ਦੀ ਆਜ਼ਾਦੀ ਲਈ ਮਹੱਤਵਪੂਰਨ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ।
