Sajjan Kumar Acquitted in 4th 1984 Case – HS Phoolka Says Appeal Will Be Filed
1984 ਮਾਮਲੇ ‘ਚ ਸੱਜਣ ਕੁਮਾਰ ਨੂੰ ਚੌਥੇ ਕੇਸ ‘ਚ ਬਰੀ – ਐਚ.ਐਸ. ਫੂਲਕਾ ਨੇ ਕਿਹਾ ਅਪੀਲ ਕਰਾਂਗੇ

22 ਜਨਵਰੀ 2026, ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਨਸਲਕੁਸ਼ੀ ਦੇ ਇੱਕ ਹੋਰ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਜਨਕਪੁਰੀ-ਵਿਕਾਸਪੁਰੀ ਵਿੱਚ ਭੜਕੀ ਹਿੰਸਾ ਦੌਰਾਨ 2 ਵਿਅਕਤੀਆਂ ਦੀ ਹੱਤਿਆ ਦੀ ਕੋਸ਼ਿਸ਼ ਨਾਲ ਜੁੜਿਆ ਸੀ ਅਤੇ 2015 ਵਿੱਚ ਇਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।
ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੱਜਣ ਕੁਮਾਰ ਪਹਿਲਾਂ ਹੀ 3 ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਪਿਛਲੇ 7 ਸਾਲ ਤੋਂ ਜੇਲ੍ਹ ਵਿੱਚ ਹੈ। ਇਸ ਚੌਥੇ ਮਾਮਲੇ ਵਿੱਚ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਦੀ ਗਵਾਹੀ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ 5 ਹੋਰ ਗਵਾਹ ਅਦਾਲਤ ਵਿੱਚ ਪੇਸ਼ ਹੋਏ ਸਨ। ਫੂਲਕਾ ਨੇ ਕਿਹਾ ਕਿ ਅਸੀਂ ਇਸ ਫੈਸਲੇ ਖ਼ਿਲਾਫ਼ ਤੁਰੰਤ ਅਪੀਲ ਕਰਾਂਗੇ ਅਤੇ ਇਨਸਾਫ਼ ਲਈ ਲੜਾਈ ਜਾਰੀ ਰੱਖਾਂਗੇ।
ਇਹ ਫੈਸਲਾ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਕਰ ਰਿਹਾ ਹੈ ਅਤੇ ਲੋਕ ਇਸ ਨੂੰ 1984 ਦੇ ਪੀੜਤਾਂ ਨਾਲ ਧੋਖੇ ਵਜੋਂ ਵੇਖ ਰਹੇ ਹਨ। ਸਿੱਖ ਆਗੂ ਅਤੇ ਵਕੀਲ ਇਸ ਨੂੰ ਨਿਆਂ ਪ੍ਰਣਾਲੀ ਦੀ ਨਾਕਾਮੀ ਕਰਾਰ ਦੇ ਰਹੇ ਹਨ ਅਤੇ ਉੱਚ ਅਦਾਲਤ ਵਿੱਚ ਅਪੀਲ ਦੀ ਤਿਆਰੀ ਕਰ ਰਹੇ ਹਨ।
