Farmers hold vigorous tractor march across Punjab, slogans echo against governments
ਪੰਜਾਬ ਭਰ ਵਿੱਚ ਕਿਸਾਨਾਂ ਦਾ ਜ਼ੋਰਦਾਰ ਟਰੈਕਟਰ ਮਾਰਚ, ਸਰਕਾਰਾਂ ਖ਼ਿਲਾਫ਼ ਗੂੰਜੇ ਨਾਅਰੇ

ਪੰਜਾਬ ਭਰ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਟਰੈਕਟਰ ਮਾਰਚ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ। ਜ਼ਿਲ੍ਹਾ ਪੱਧਰ ’ਤੇ ਕਿਸਾਨਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਟਰੈਕਟਰਾਂ ਨਾਲ ਮਾਰਚ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਤੱਕ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਅੰਮ੍ਰਿਤਸਰ ਜ਼ਿਲ੍ਹੇ ਤੋਂ ਭਾਰਤੀ ਕਿਸਾਨ ਏਕਤਾ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ 2020 ਤੋਂ ਲਗਾਤਾਰ ਕਿਸਾਨੀ ਹੱਕਾਂ ਲਈ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਨਾਇਨਸਾਫ਼ੀ ਦੇ ਵਿਰੋਧ ਵਿੱਚ ਹਨ।
ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦਿੱਲੀ ਕਿਸਾਨ ਮੋਰਚੇ ਵਰਗਾ ਇੱਕ ਵੱਡਾ ਅੰਦੋਲਨ ਖੜਾ ਕੀਤਾ ਜਾਵੇਗਾ। ਇਸ ਸਮੇਂ ਜਾਗਰੂਕਤਾ ਮੁਹਿੰਮ ਤਹਿਤ ਪਹਿਲਾਂ ਝੰਡਾ ਮਾਰਚ ਕੱਢੇ ਗਏ, ਹੁਣ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਮੰਗ ਪੱਤਰ ਵੀ ਸੌਂਪੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕੀਤਾ ਗਿਆ ਹੈ ਅਤੇ ਇਸ ਵਾਰ ਵੀ ਪੁਰਾਣੀਆਂ ਮੰਗਾਂ ਦੇ ਨਾਲ-ਨਾਲ ਨਵੀਆਂ ਮੰਗਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਬਿਜਲੀ ਸੋਧ ਐਕਟ ਦੀ ਵਾਪਸੀ, ਮਨਰੇਗਾ ਦੀ ਬਹਾਲੀ, ਕਿਰਤ ਕਾਨੂੰਨਾਂ ਨੂੰ ਰੱਦ ਕਰਨ, ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ, ਫਸਲਾਂ ’ਤੇ ਐਮਐਸਪੀ ਦੀ ਕਾਨੂੰਨੀ ਗਰੰਟੀ, ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਅਤੇ ਪੱਤਰਕਾਰਾਂ ’ਤੇ ਹੋਏ ਹਮਲਿਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕੀਤੀ ਗਈ।
ਕਿਸਾਨ ਆਗੂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਦ ਤੱਕ ਸਰਕਾਰਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਇਹ ਸੰਘਰਸ਼ ਪੂਰੀ ਤਾਕਤ ਨਾਲ ਜਾਰੀ
