Alert for 2 days, latest weather update till February 3
2 ਦਿਨਾਂ ਲਈ ਅਲਰਟ, 3 ਫਰਵਰੀ ਤੱਕ ਮੌਸਮ ਦੀ ਤਾਜ਼ਾ ਅਪਡੇਟ

ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵੱਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 14 ਜ਼ਿਲ੍ਹਿਆਂ ਲਈ ਅਗਲੇ 2 ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 3 ਫਰਵਰੀ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।
ਇਸ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਬੱਦਲਾਂ ਦੀ ਆਵਾਜਾਈ ਹਲਕੀ ਤੋਂ ਦਰਮਿਆਨੀ ਬਾਰਿਸ਼ ਕੁਝ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਵਧ ਸਕਦੀ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਖਾਸ ਤੌਰ ‘ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਕਿਉਂਕਿ ਬਾਰਿਸ਼ ਅਤੇ ਤੇਜ਼ ਹਵਾਵਾਂ ਨਾਲ ਖੇਤੀਬਾੜੀ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਮੌਸਮ ਅਪਡੇਟ ‘ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
