Sharp reaction from BJP leaders on ‘statement about Sikh leader Ravneet Singh Bittu’
ਸਿੱਖ ਨੇਤਾ ਰਵਨੀਤ ਸਿੰਘ ਬਿੱਟੂ ਬਾਰੇ ਬਿਆਨ ’ਤੇ ਭਾਜਪਾ ਆਗੂਆਂ ਦੀ ਤਿੱਖੀ ਪ੍ਰਤੀਕਿਰਿਆ

ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਰਾਹੁਲ ਗਾਂਧੀ ਵੱਲੋਂ ਸਿੱਖ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਕੀਤਾ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਇੱਕ ਸਿੱਖ ਨੇਤਾ ਨੂੰ “ਗੱਦਾਰ” ਕਹਿਣਾ ਸਿੱਖ ਕੌਮ ਅਤੇ ਪੰਜਾਬ ਦੀ ਸ਼ਾਨ ਦੀ ਸਿੱਧੀ ਬੇਅਦਬੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤਰ੍ਹਾਂ ਦੇ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਬੇਨਕਾਬ ਕਰਦੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਰਵੱਈਆ ਇੱਕ ਜ਼ਿੰਮੇਵਾਰ ਸੰਸਦ ਮੈਂਬਰ ਦੇ ਲਾਇਕ ਨਹੀਂ ਹੈ।
ਭਾਜਪਾ ਨੇਤਾਾਂ ਨੇ ਆਪਣੇ ਬਿਆਨਾਂ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਸ਼੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਕਾਂਗਰਸ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਨਾਲ ਸਭ ਤੋਂ ਵੱਡਾ ਅਨਿਆਇ ਕਾਂਗਰਸ ਦੇ ਸ਼ਾਸਨ ਦੌਰਾਨ ਹੋਇਆ। ਇਸ ਲਈ ਅੱਜ ਵੀ ਸਿੱਖ ਸਮਾਜ ਦੇ ਮਨ ਵਿੱਚ ਕਾਂਗਰਸ ਪ੍ਰਤੀ ਗਹਿਰਾ ਰੋਸ ਮੌਜੂਦ ਹੈ।
ਭਾਜਪਾ ਆਗੂਆਂ ਨੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਵੱਲੋਂ ਆਪਣੇ ਬਿਆਨ ਲਈ ਸਿੱਖ ਕੌਮ ਅਤੇ ਦੇਸ਼ ਤੋਂ ਜਨਤਕ ਤੌਰ ’ਤੇ ਮਾਫ਼ੀ ਨਹੀਂ ਮੰਗੀ ਗਈ ਤਾਂ ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।
ਅਖੀਰ ਵਿੱਚ ਭਾਜਪਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਕੌਮ ਆਪਣੀ ਇਜ਼ਤ ’ਤੇ ਹੋਏ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਲੋੜ ਪੈਣ ’ਤੇ ਹਰ ਲੋਕਤਾਂਤ੍ਰਿਕ ਢੰਗ ਨਾਲ ਜਵਾਬ ਦਿੱਤਾ
