ਅਜਨਾਲਾ ਚ ਤੜਕਸਾਰ ਹੋਇਆ ਵੱਡਾ ਸੜਕ ਹਾਦਸਾ, ਰੇਤੇ ਦੀ ਟਰਾਲੀ ਟਰੈਕਟਰ ਅਤੇ ਗੱਡੀ ਦੀ ਹੋਈ ਭਿਆਨਕ ਟੱਕਰ

ਅਜਨਾਲਾ ਚ ਤੜਕਸਾਰ ਇੱਕ ਸੜਕ ਹਾਦਸਾ ਹੋਇਆ ਜਿਸ ਵਿੱਚ ਟਰੈਕਟਰ ਟਰਾਲੀ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਕਾਰ ਦਾ ਭਾਰੀ ਨੁਕਸਾਨ ਹੋਇਆ ਜਦ ਕਿ ਕਾਰ ਸਵਾਰ ਬਾਲ ਬਾਲ ਬਚੇ ਅਤੇ ਕਾਰ ਚੱਕਣਾ ਚੂਰ ਹੋ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰ ਚਾਲਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਆਪਣੀ ਬੇਟੀ ਨੂੰ ਦਵਾਈ ਦਵਾ ਕੇ ਹਸਪਤਾਲ ਤੋਂ ਵਾਪਸ ਆ ਰਹੇ ਸਨ ਕਿ ਉਹਨਾਂ ਦੀ ਗੱਡੀ ਦੀ ਰੇਤਾ ਦੀ ਭਰੀ ਟਰੈਕਟਰ ਟਰਾਲੀ ਦੇ ਨਾਲ ਟੱਕਰ ਹੋ ਗਈ ਜਿਸ ਵਿੱਚ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਉਹਨਾਂ ਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ ਤੇ ਗੱਡੀ ਚਲਾ ਰਹੇ ਨੌਜਵਾਨ ਨੂੰ ਮਾਮੂਲੀ ਸੱਟਾ ਲੱਗੀਆਂ।

