Drug addiction took the life of another youth, body of 18 year old youth found in ‘Jandiyala Guru’

ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲਈ, ਜੰਡਿਆਲਾ ਗੁਰੂ ’ਚ ਮਿਲੀ 18 ਸਾਲਾ ਨੌਜਵਾਨ ਦੀ ਲਾਸ਼

ਜੰਡਿਆਲਾ ਗੁਰੂ ਪੰਜਾਬ ਵਿੱਚ ਨਸ਼ੇ ਦੀ ਮਾਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੂਪੁਰਾ ਵਿੱਚ ਅੱਜ ਉਸ ਸਮੇਂ ਦਹਿਸ਼ਤ ਅਤੇ ਸਨਸਨੀ ਫੈਲ ਗਈ, ਜਦੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਪਈ ਮਿਲੀ। ਸਥਾਨਕ ਲੋਕਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਗੁੱਗਾ ਪੁੱਤਰ ਕੇਵਲ ਸਿੰਘ, ਉਮਰ ਕਰੀਬ 18 ਸਾਲ, ਵਾਸੀ ਮੁਹੱਲਾ ਸ਼ੇਖੂਪੁਰਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਪ੍ਰਾਪਤ ਜਾਣਕਾਰੀ ਮੁਤਾਬਕ ਗੁੱਗਾ ਆਪਣੇ ਨਾਨਕੇ ਘਰ ਰਹਿ ਰਿਹਾ ਸੀ ਅਤੇ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਸ ਦੀ ਨਸ਼ੇ ਦੀ ਆਦਤ ਕਾਰਨ ਪਰਿਵਾਰ ਵੱਲੋਂ ਪਹਿਲਾਂ ਹੀ ਉਸਨੂੰ ਘਰ ਤੋਂ ਬੇਦਖ਼ਲ ਕੀਤਾ ਗਿਆ ਹੋਇਆ ਸੀ। ਨੌਜਵਾਨ ਦੀ ਇਸ ਦਰਦਨਾਕ ਮੌਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ, “ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ, ਪਰ ਫਿਰ ਵੀ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਹਰ ਕੁਝ ਦਿਨਾਂ ਬਾਅਦ ਕੋਈ ਨਾ ਕੋਈ ਘਰ ਉਜੜ ਜਾਂਦਾ ਹੈ।” ਲੋਕਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਇਸ ਕੋਹੜ ਨੂੰ ਪੰਜਾਬ ਵਿੱਚੋਂ ਜੜ ਤੋਂ ਖਤਮ ਕੀਤਾ ਜਾਵੇ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ।

ਇਹ ਘਟਨਾ ਇੱਕ ਵਾਰ ਫਿਰ ਗੰਭੀਰ ਸਵਾਲ ਖੜੇ ਕਰਦੀ ਹੈ ਕਿ ਆਖ਼ਰ ਕਦੋਂ ਪੰਜਾਬ ਦੀ ਨੌਜਵਾਨੀ ਨਸ਼ੇ ਦੇ ਜਾਲ ਤੋਂ ਬਾਹਰ ਨਿਕਲੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ