Two-Day Shaheedi Shatabdi Samagam of Guru Tegh Bahadur Ji on Feb 28 & March 1

Two-Day Shaheedi Shatabdi Samagam of Guru Tegh Bahadur Ji on Feb 28 & March 1

ਖਾਰਗਰ (ਨਵੀਂ ਮੁੰਬਈ) ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਦੋ ਰੋਜ਼ਾ ਸਮਾਗਮ

11 ਫਰਵਰੀ 2026, ਨਵੀਂ ਮੁੰਬਈ – ਨਾਗਪੁਰ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਜੀ ਤੋਂ ਬਾਅਦ ਹੁਣ ਖਾਰਗਰ (ਨਵੀਂ ਮੁੰਬਈ) ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਤੀਸਰੇ ਪੜਾਅ ਦੇ ਦੋ ਰੋਜ਼ਾ ਰਾਜ ਪੱਧਰੀ ਸਮਾਗਮ ਮਿਤੀ 28 ਫਰਵਰੀ (ਸ਼ਨੀਵਾਰ) ਅਤੇ 1 ਮਾਰਚ (ਐਤਵਾਰ) ਨੂੰ ਉਵੇ ਮੈਦਾਨ ਵਿਖੇ ਹੋਣ ਜਾ ਰਹੇ ਹਨ।

ਅੱਜ ਸਿਡਕੋ ਭਵਨ ਕੌਂਕਣ (ਨਵੀਂ ਮੁੰਬਈ) ਵਿਖੇ ਮੁੱਖ ਸਰਕਾਰੀ ਅਧਿਕਾਰੀਆਂ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਸੰਗਤਾਂ ਤੱਕ ਪੂਰੀ ਜਾਣਕਾਰੀ ਪਹੁੰਚਾਉਣ ਲਈ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਹ ਸਮਾਗਮ ਮਹਾਰਾਸ਼ਟਰ ਸਰਕਾਰ ਦੇ ਵਿਸ਼ੇਸ਼ ਸਹਿਯੋਗ ਅਤੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਆਯੋਜਿਤ ਹੋ ਰਹੇ ਹਨ।

ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਣਗੇ। ਨਾਲ ਹੀ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਅਮੁੱਲੀ ਸ਼ਹਾਦਤ ਨੂੰ ਸਤਿਕਾਰ ਨਿਵਾਜ਼ਣ।

ਪ੍ਰੈਸ ਕਾਨਫਰੰਸ ਵਿੱਚ ਮੁੱਖ ਪ੍ਰਬੰਧਕਾਂ ਨੇ ਪੰਡਾਲ ਨਿਰਮਾਣ, ਸੁਰੱਖਿਆ ਪ੍ਰਬੰਧਾਂ ਅਤੇ ਆਵਾਜਾਈ ਦੀਆਂ ਵਿਵਸਥਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੀ ਪੂਰੀ ਤਿਆਰੀ ਚੱਲ ਰਹੀ ਹੈ ਅਤੇ ਸੰਗਤ ਤੱਕ ਜਾਣਕਾਰੀ ਪਹੁੰਚਾਉਣ ਲਈ ਵੱਖ-ਵੱਖ ਚੈਨਲਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ।