Sikh Delegation from America Meets SGPC President Advocate Dhami

Sikh Delegation from America Meets SGPC President Advocate Dhami

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

Sikh Delegation from America Meets SGPC President Advocate Dhami

24 ਫ਼ਰਵਰੀ 2026, ਅੰਮ੍ਰਿਤਸਰ – ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇੱਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਕੈਲੇਫੋਰਨੀਆ ਦੀ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ। ਵਫ਼ਦ ਦੀ ਅਗਵਾਈ ਸ. ਦਲਬੀਰ ਸਿੰਘ ਗਿੱਲ ਨੇ ਕੀਤੀ ਅਤੇ ਇਸ ਵਿੱਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ। ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਸੀ।

ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ ਅਤੇ ਦੇਸ਼-ਦੁਨੀਆ ਵਿੱਚ ਧਰਮ ਪ੍ਰਚਾਰ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ ਅਤੇ ਇਸ ‘ਤੇ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਇਹ ਸਮੇਂ ਦੀ ਵੱਡੀ ਲੋੜ ਵੀ ਹੈ ਅਤੇ ਅਮਰੀਕਾ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਦਿੱਤੀ ਜ਼ਮੀਨ ‘ਤੇ ਕੇਂਦਰ ਸਥਾਪਤ ਕਰਨਾ ਏਜੰਡੇ ‘ਤੇ ਹੈ। ਜਲਦ ਹੀ ਇਸ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਲਈ ਅੱਗੇ ਆਉਣ। ਇਸ ਮੌਕੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।