ਪੱਤੋ ਹੀਰਾ ਸਿੰਘ ਦੇ ਆਪ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਗੋਲੀਆਂ ਮਾਰ ਕੇ ਕਤਲ

06 ਮਾਰਚ 2026, ਪੱਤੋ ਹੀਰਾ ਸਿੰਘ – ਪਿੰਡ ਪੱਤੋ ਹੀਰਾ ਸਿੰਘ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ਨੂੰ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਗੱਡੀ ‘ਚ ਸਵਾਰ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਰਪੰਚ ‘ਤੇ 8 ਤੋਂ 10 ਰਾਊਂਡ ਫਾਇਰ ਕੀਤੇ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਗੱਡੀ ਦੇ ਨੰਬਰ ਅਤੇ ਵੇਰਵੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਵਿੱਚ ਭਾਰੀ ਰੋਸ ਫੈਲ ਗਿਆ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਹਰਵਿੰਦਰ ਸਿੰਘ ਹੈਪੀ ਨੂੰ ਆਮ ਆਦਮੀ ਪਾਰਟੀ ਵੱਲੋਂ ਪਿੰਡ ਦਾ ਸਰਪੰਚ ਚੁਣਿਆ ਗਿਆ ਸੀ ਅਤੇ ਉਹ ਸਥਾਨਕ ਪੱਧਰ ‘ਤੇ ਕਾਫੀ ਜਾਣੇ-ਪਛਾਣੇ ਸਨ। ਇਹ ਘਟਨਾ ਪੰਜਾਬ ਵਿੱਚ ਵਧ ਰਹੀ ਹਿੰਸਾ ਅਤੇ ਸਿਆਸੀ ਕਤਲਾਂ ਨੂੰ ਲੈ ਕੇ ਚਿੰਤਾ ਵਧਾ ਰਹੀ ਹੈ। ਪੁਲਿਸ ਨੇ ਹਮਲੇ ਦੇ ਪਿੱਛੇ ਸਿਆਸੀ ਜਾਂ ਨਿੱਜੀ ਦੁਸ਼ਮਣੀ ਦੇ ਮੋੜ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਰਿਹਾ।

