ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਹਾਈ ਕੋਰਟ ਨੇ ਸੌਦਾ ਸਾਧ ਨੂੰ ਬਰੀ ਕਰ ਦਿੱਤਾ

07 ਮਾਰਚ 2026, ਚੰਡੀਗੜ੍ਹ – ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰ ਦਿੱਤਾ ਹੈ। ਰਾਮਚੰਦਰ ਛਤਰਪਤੀ ਨੂੰ 2002 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ। ਸੌਦਾ ਸਾਧ ਨੇ ਸਜ਼ਾ ਖਿਲਾਫ਼ ਅਪੀਲ ਕੀਤੀ ਸੀ ਜਿਸ ‘ਤੇ ਅੱਜ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ।
ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਬਰੀ ਕਰਦਿਆਂ ਉਸ ਨੂੰ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਹੈ। ਹਾਲਾਂਕਿ ਬਾਕੀ ਮੁਲਜ਼ਮਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਰਾਮਚੰਦਰ ਛਤਰਪਤੀ ਨੇ ਡੇਰਾ ਸੱਚਾ ਸੌਦਾ ਅਤੇ ਗੁਰਮੀਤ ਰਾਮ ਰਹੀਮ ਵਿਰੁੱਧ ਲਿਖੇ ਲੇਖਾਂ ਕਾਰਨ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਫੈਸਲੇ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਚਰਚਾ ਛਿੜ ਗਈ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਨਿੰਦਾ ਪ੍ਰਗਟ ਕੀਤੀ ਜਾ ਰਹੀ ਹੈ। ਇਹ ਫੈਸਲਾ ਬਹੁਤ ਵੱਡੇ ਵਿਵਾਦ ਵੱਲ ਇਸ਼ਾਰਾ ਕਰ ਰਿਹਾ ਹੈ।

