Desecration of Sri Guru Granth Sahib Ji’s Angs at Gurdwara Dherian Sahib Sathiala

Desecration of Sri Guru Granth Sahib Ji's Angs at Gurdwara Dherian Sahib Sathiala – Police Registers Case

ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ

Desecration of Sri Guru Granth Sahib Ji's Angs at Gurdwara Dherian Sahib Sathiala – Police Registers Case

07 ਮਾਰਚ 2026, ਸਠਿਆਲਾ – ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨਾਲ ਬੇਅਦਬੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਅੰਗਾਂ ਨੂੰ ਪਾੜ ਕੇ ਗਲੀ ਵਿੱਚ ਖਿਲਾਰ ਦਿੱਤਾ ਹੈ।

ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਇਹ ਘਟਨਾ ਸਾਹਮਣੇ ਆਈ ਜਦੋਂ ਅੰਗ ਗਲੀ ਵਿੱਚ ਪਏ ਵੇਖੇ ਗਏ। ਗੁਰਦੁਆਰਾ ਪ੍ਰਧਾਨ ਬਲਕਾਰ ਸਿੰਘ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ, ਸਰਪੰਚ ਗੁਰਜਿੰਦਰ ਸਿੰਘ, ਸਰਪੰਚ ਦਲਬੀਰ ਸਿੰਘ, ਪ੍ਰਧਾਨ ਬੂਟਾ ਸਿੰਘ ਅਤੇ ਬੀਬੀ ਬਲਵਿੰਦਰ ਕੌਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਅਜਿਹੀ ਹਿੰਮਤ ਕਿਸੇ ਨੂੰ ਨਾ ਹੋਵੇ।

ਪੁਲਿਸ ਅਧਿਕਾਰੀਆਂ ਡੀ.ਐਸ.ਪੀ ਅਰੁਣ ਸ਼ਰਮਾ ਅਤੇ ਐਚ.ਐਚ.ਓ ਗੁਰਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਦੇ ਕੈਮਰਿਆਂ ਦੀ ਜਾਂਚ ਕੀਤੀ ਗਈ ਪਰ ਫੁਟੇਜ ਧੁੰਦਲੀ ਹੈ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਵੀ ਜਾਣਕਾਰੀ ਹੈ ਤਾਂ ਪੁਲਿਸ ਨੂੰ ਦੱਸੇ ਤਾਂ ਜੋ ਦੋਸ਼ੀ ਫੜੇ ਜਾ ਸਕਣ। ਮੁੱਖ ਗ੍ਰੰਥੀ ਭਾਈ ਸਤਨਾਮ ਸਿੰਘ ਦੇ ਬਿਆਨਾਂ ਤੇ ਮੁਕੱਦਮਾ ਨੰ: 60/2026 ਧਾਰਾ 299 ਬੀ.ਐਨ.ਐਸ ਤਹਿਤ ਦਰਜ ਕੀਤਾ ਗਿਆ ਹੈ ਅਤੇ ਵੱਖ-ਵੱਖ ਟੀਮਾਂ ਗਠਨ ਕੀਤੀਆਂ ਗਈਆਂ ਹਨ। ਗੁਰੂ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਨੂੰ ਲਿਖਤੀ ਰਿਪੋਰਟ ਦਿੱਤੀ ਗਈ ਹੈ ਤਾਂ ਜੋ ਅੰਗਾਂ ਦੀ ਗਿਣਤੀ ਅਤੇ ਵੇਰਵੇ ਦੱਸੇ ਜਾ ਸਕਣ।

ਇਸ ਘਟਨਾ ਨਾਲ ਇਲਾਕੇ ਵਿੱਚ ਸੰਗਤ ਵਿੱਚ ਭਾਰੀ ਰੋਸ ਅਤੇ ਦੁੱਖ ਹੈ। SGPC ਵੱਲੋਂ ਵੀ ਜਾਂਚ ਲਈ ਟੀਮ ਭੇਜੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।