ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸੁਖਪਾਲ ਖਹਿਰਾ ‘ਤੇ ਕੱਸਿਆ ਤੰਜ਼

10 ਮਾਰਚ 2026, ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵਿੱਚ ਵੱਡੇ ਵਿਵਾਦ ਤੋਂ ਬਾਅਦ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਤੰਜ਼ ਕੱਸਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪੋਸਟ ਤੋਂ ਔਰਤਾਂ ਪ੍ਰਤੀ ਉਨ੍ਹਾਂ ਦੀ ਸੋਚ ਪੂਰੀ ਤਰ੍ਹਾਂ ਸਾਫ਼ ਹੋ ਗਈ ਹੈ। ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ ਹੋਣ ਤੱਕ ਉਹ ਕਿਸੇ ਵੀ ਕਾਰਵਾਈ ਨੂੰ ਅੱਗੇ ਨਹੀਂ ਵਧਣ ਦੇਣਗੇ ਅਤੇ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਖਹਿਰਾ ਦਾ ਬਿਆਨ ਨਾ ਸਿਰਫ਼ ਅਪਮਾਨਜਨਕ ਹੈ ਸਗੋਂ ਔਰਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਇੰਦਰਜੀਤ ਕੌਰ ਮਾਨ ਨੇ ਰਾਜਾ ਵੜਿੰਗ ਅਤੇ ਕਾਂਗਰਸ ਨੂੰ ਵੀ ਚੁਣੌਤੀ ਦਿੱਤੀ ਕਿ ਉਹ ਖਹਿਰਾ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਜੇ ਨਾ ਕੀਤੀ ਤਾਂ ਮਹਿਲਾ ਕਮਿਸ਼ਨ ਖੁਦ ਕਦਮ ਚੁੱਕੇਗਾ। ਇਸ ਬਿਆਨ ਨਾਲ ਪੰਜਾਬ ਵਿੱਚ ਰਾਜਨੀਤਕ ਬਹਿਸ ਤੇਜ਼ ਹੋ ਗਈ ਹੈ ਅਤੇ ਆਪ-ਕਾਂਗਰਸ ਵਿਚਕਾਰ ਤਿੱਖੀ ਬਹਿਸ ਛਿੜ ਗਈ ਹੈ।
ਖਹਿਰਾ ਨੇ ਪਹਿਲਾਂ ਔਰਤਾਂ ਲਈ 1000 ਰੁਪਏ ਵਾਲੀ ਸਕੀਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਨੂੰ ਲੈ ਕੇ ਵਿਰੋਧੀ ਧਿਰ ਤੇ ਮਹਿਲਾ ਸੰਗਠਨ ਉਨ੍ਹਾਂ ‘ਤੇ ਹਮਲਾਵਰ ਹਨ। ਮਹਿਲਾ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਭੇਜੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ।

