SGPC Gives Rs 15 Lakh Aid to Pingalwara Amritsar | Advocate Harjinder Singh Dhami Hands Over Cheque
SGPC ਨੇ ਪਿੰਗਲਵਾੜਾ ਅੰਮ੍ਰਿਤਸਰ ਨੂੰ ਦਿੱਤੀ 15 ਲੱਖ ਰੁਪਏ ਦੀ ਮਾਲੀ ਸਹਾਇਤਾ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੌਂਪਿਆ ਚੈੱਕ

11 ਮਾਰਚ 2026, ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ 15 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਚੈੱਕ ਸੌਂਪਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਮਨੁੱਖਤਾ ਦੀ ਭਲਾਈ ਲਈ ਅਣਥੱਕ ਸੇਵਾ ਕੀਤੀ ਅਤੇ ਉਸ ਸੋਚ ਨੂੰ ਪਿੰਗਲਵਾੜਾ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। SGPC ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹਰ ਸਾਲ ਇਹ 15 ਲੱਖ ਰੁਪਏ ਦੀ ਸਹਾਇਤਾ ਦਿੰਦੀ ਹੈ ਤਾਂ ਜੋ ਸੇਵਾ ਕਾਰਜ ਜਾਰੀ ਰਹਿਣ।
ਇਸ ਮੌਕੇ SGPC ਮੈਂਬਰ ਸ. ਸੁਰਜੀਤ ਸਿੰਘ ਰਾਏਪੁਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਹਾਜ਼ਰ ਸਨ।
