“Shock to Ludhiana MLA Manpreet Singh Ayali as Nephew Arjun Singh Virk Passes Away”
“ਲੁਧਿਆਣਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਦਮਾ, ਭਾਣਜੇ ਅਰਜੁਨ ਸਿੰਘ ਵਿਰਕ ਦਾ ਦੇਹਾਂਤ”

4 ਅਪ੍ਰੈਲ 2026 ਲੁਧਿਆਣਾ – ਲੁਧਿਆਣਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਭਾਣਜੇ ਅਰਜੁਨ ਸਿੰਘ ਵਿਰਕ ਦਾ ਨਾ-ਮੁਰਾਦ ਬਿਮਾਰੀ ਤੋਂ ਪੀੜਤ ਹੋ ਕੇ ਦੇਹਾਂਤ ਹੋ ਗਿਆ ਹੈ। ਅਰਜੁਨ ਸਿੰਘ ਭਲਕੇ ਐਤਵਾਰ 2 ਵਜੇ ਬਾੜੇਵਾਲ ਅਵਾਣਾ ਸ਼ਮਸ਼ਾਨ ਘਾਟ (ਕਨਾਲ ਰੋਡ) ਵਿਖੇ ਸੰਸਕਾਰ ਕੀਤਾ ਜਾਵੇਗਾ।
ਪਰਿਵਾਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਅਰਜੁਨ ਸਿੰਘ ਲੰਮੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਿਹਾ ਸੀ ਤੇ ਇਲਾਜ ਚੱਲ ਰਿਹਾ ਸੀ, ਪਰ ਉਸ ਨੂੰ ਬਚਾਇਆ ਨਾ ਜਾ ਸਕਿਆ। ਉਸ ਦੀ ਮੌਤ ਤੋਂ ਪਰਿਵਾਰ ਟੁੱਟ ਗਿਆ ਹੈ।
ਇਸ ਘਟਨਾ ਤੋਂ ਬਾਅਦ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਰਾਜਨੀਤਿਕ ਤੇ ਸਮਾਜਿਕ ਆਗੂਆਂ ਨੇ ਵੀ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ ਤੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
