“Major Setback for MP Amritpal Singh as Punjab & Haryana High Court Rejects NSA Petition
“ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਤੋਂ ਲੱਗਿਆ ਵੱਡਾ ਝਟਕਾ”

16 ਅਪ੍ਰੈਲ 2026 ਚੰਡੀਗੜ੍ਹ – ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੀਜੀ ਵਾਰ ਉਨ੍ਹਾਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਖਿਲਾਫ਼ ਦਾਇਰ ਕੀਤੀ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ 22 ਅਪ੍ਰੈਲ ਨੂੰ ਖਤਮ ਹੋ ਰਹੀ NSA ਦੀ ਮਿਆਦ ਤੋਂ ਬਾਅਦ ਵੀ ਉਨ੍ਹਾਂ ਦੀ ਹਿਰਾਸਤ ਬਾਰੇ ਅਗਲਾ ਫੈਸਲਾ ਕੇਂਦਰ ਸਰਕਾਰ ਲਵੇਗੀ।
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹਨ ਤੇ ਉਨ੍ਹਾਂ ਉੱਤੇ ਲਗਾਏ ਗਏ ਇਲਜ਼ਾਮਾਂ ਤਹਿਤ NSA ਤਹਿਤ ਹਿਰਾਸਤ ਵਿਚ ਰੱਖਿਆ ਗਿਆ ਹੈ। ਉਨ੍ਹਾਂ ਵੱਲੋਂ ਹਾਈਕੋਰਟ ਵਿਚ ਤੀਜੀ ਵਾਰ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਹੀ ਰਹਿਣਗੇ ਤੱਕ ਕਿ ਕੇਂਦਰੀ ਗ੍ਰਹਿ ਮੰਤਰਾਲਾ ਕੋਈ ਨਵਾਂ ਫੈਸਲਾ ਨਾ ਲੈ ਲਵੇ।
ਇਸ ਮਾਮਲੇ ਨੇ ਪੰਜਾਬ ਵਿਚ ਰਾਜਨੀਤਕ ਤੇ ਪੰਥਕ ਧਿਰਾਂ ਵਿਚ ਚਰਚਾ ਛੇੜ ਦਿੱਤੀ ਹੈ। ਬੰਦੀ ਸਿੰਘਾਂ ਤੇ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮੁੱਦਿਆਂ ਉੱਤੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਅਗਲੀਆਂ ਕਾਨੂੰਨੀ ਚਾਲਾਂ ਉੱਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
