“UN Experts Call for Release of Jagtar Singh Johal”
“ਸੰਯੁਕਤ ਰਾਸ਼ਟਰ ਦੇ ਮਾਹਿਰਾਂ ਵੱਲੋਂ ਜੱਗੀ ਜੌਹਲ ਦੀ ਰਿਹਾਈ ਦੀ ਮੰਗ”

23 ਅਪ੍ਰੈਲ 2026, ਚੰਡੀਗੜ੍ਹ – United Nations ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਜਗਤਾਰ ਸਿੰਘ ਜੌਹਲ (ਜੱਗੀ ਜੌਹਲ) ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਨਜ਼ਰਬੰਦੀ “ਮਨੋਵਿਗਿਆਨਕ ਤਸ਼ੱਦਦ” ਦੇ ਬਰਾਬਰ ਹੈ।
ਮਾਹਿਰਾਂ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਜੱਗੀ ਜੌਹਲ ਨਾਲ ਤਸ਼ੱਦਦ ਹੋਣ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ, ਜਿਸ ਨਾਲ ਮਨੁੱਖੀ ਅਧਿਕਾਰਾਂ ਬਾਰੇ ਚਿੰਤਾ ਵਧੀ ਹੈ। ਜੌਹਲ ਨੂੰ ਨਵੰਬਰ 2017 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਤਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹਨ।
ਇਸ ਮਾਮਲੇ ਨੇ ਅੰਤਰਰਾਸ਼ਟਰੀ ਪੱਧਰ ‘ਤੇ ਧਿਆਨ ਖਿੱਚਿਆ ਹੈ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਵੀ ਇਸ ‘ਤੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੰਗ ‘ਤੇ ਭਾਰਤੀ ਅਧਿਕਾਰੀਆਂ ਵੱਲੋਂ ਕੀ ਪ੍ਰਤੀਕਿਰਿਆ ਆਉਂਦੀ ਹੈ।
