“ZEE5 Moves High Court Against Ban on ‘Lawrence of Punjab’ Series”
“‘ਲਾਰੈਂਸ ਆਫ਼ ਪੰਜਾਬ’ ਸੀਰੀਜ਼ ‘ਤੇ ਰੋਕ ਖ਼ਿਲਾਫ਼ ZEE5 ਹਾਈ ਕੋਰਟ ਪਹੁੰਚੀ”

1 ਮਈ 2026, ਚੰਡੀਗੜ੍ਹ – ZEE5 ਵੱਲੋਂ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲੱਗੀ ਰੋਕ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਕੰਪਨੀ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਇਜ਼ਰੀ ਨੂੰ ਚੁਣੌਤੀ ਦਿੰਦਿਆਂ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਯਾਦ ਰਹੇ ਕਿ 24 ਅਪ੍ਰੈਲ ਨੂੰ ਕੇਂਦਰ ਸਰਕਾਰ ਵੱਲੋਂ ਇਸ ਸੀਰੀਜ਼ ਦੀ ਰਿਲੀਜ਼ ‘ਤੇ ਰੋਕ ਲਗਾਈ ਗਈ ਸੀ।
ਹਾਈ ਕੋਰਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਜਵਾਬ ਤਲਬ ਕੀਤਾ ਹੈ।
ਇਹ ਮਾਮਲਾ ਹੁਣ ਕਾਨੂੰਨੀ ਪੱਧਰ ‘ਤੇ ਚਰਚਾ ਦਾ ਕੇਂਦਰ ਬਣ ਗਿਆ ਹੈ ਅਤੇ ਫੈਸਲੇ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
