A major bombshell in Punjab politics! 2 AAP MLAs have resigned
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ‘ਆਪ’ ਦੇ 2 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ਼ ਦਿੱਤਾ ਹੈ। ਦੋਵਾਂ ਆਗੂਆਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਅਸਤੀਫ਼ੇ ਦੇ ਐਲਾਨ ਮਗਰੋਂ MLA ਪਠਾਨਮਾਜਰਾ ਨੇ ਸੋਸ਼ਲ ਮੀਡੀਆ ਰਾਹੀਂ ਆਖ਼ਿਆ ਹੈ ਕਿ ਉਹ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਵੱਡੇ ਖ਼ੁਲਾਸੇ ਕਰਨਗੇ। ਅਸਤੀਫ਼ਾ ਦੇਣ ਵਾਲੇ ਦੋਹਾਂ ਵਿਧਾਇਕਾਂ ਵੱਲੋਂ ਅੱਜ ਸ਼ਾਮ 4.30 ਵਜੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਸੱਦੀ ਗਈ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਠੀਕ ਪਹਿਲਾਂ ਆਏ ਇਨ੍ਹਾਂ ਅਸਤੀਫ਼ਿਆਂ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।

