ਆਮ ਆਦਮੀ ਪਾਰਟੀ ਨੂੰ ਹਲਕਾ ਰਾਜਾਸਾਂਸੀ ਤੋਂ ਵੱਡਾ ਝਟਕਾ – ਦਲਜੀਤ ਸਿੰਘ ਮਿਆਦੀਆਂ ਅਕਾਲੀ ਦਲ ਵਾਰਸ ਪੰਜਾਬ ’ਚ ਸ਼ਾਮਿਲ

ਅੰਮ੍ਰਿਤਸਰ, 9 ਅਕਤੂਬਰ (ਖ਼ਾਸ ਰਿਪੋਰਟ) — ਆਮ ਆਦਮੀ ਪਾਰਟੀ ਨੂੰ ਹਲਕਾ ਰਾਜਾਸਾਂਸੀ ਤੋਂ ਵੱਡਾ ਰਾਜਨੀਤਿਕ ਝਟਕਾ ਲੱਗਿਆ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਡਾਇਰੈਕਟਰ ਅਤੇ ਇਮਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਟਰੱਸਟੀ ਮੈਂਬਰ ਸ. ਦਲਜੀਤ ਸਿੰਘ ਮਿਆਦੀਆਂ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਸ. ਮਿਆਦੀਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਵਾਰਸ ਪੰਜਾਬ ਨੂੰ ਰਾਜਾਸਾਂਸੀ ਅਤੇ ਅੰਮ੍ਰਿਤਸਰ ਇਲਾਕੇ ਵਿੱਚ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਉਹ ਲੰਮੇ ਸਮੇਂ ਤੋਂ ਸਥਾਨਕ ਪੱਧਰ ’ਤੇ ਸਮਾਜਿਕ ਸੇਵਾ ਨਾਲ ਜੁੜੇ ਹੋਏ ਹਨ ਅਤੇ ਖੇਤਰ ਵਿੱਚ ਇੱਕ ਜਾਣੇ-ਮਾਣੇ ਨਾਮ ਹਨ।
ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ. ਦਲਜੀਤ ਸਿੰਘ ਮਿਆਦੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਨਵੀਂ ਉਰਜਾ ਅਤੇ ਤਜਰਬਾ ਮਿਲੇਗਾ।

