Aam Aadmi Party announces 8 more candidates
ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਤਾਜ਼ਾ ਸੂਚੀ ਮੁਤਾਬਕ ਵਾਰਡ ਨੰਬਰ 6 ਤੋਂ ਤਲਵਿੰਦਰ ਸਿੰਘ, ਵਾਰਡ ਨੰਬਰ 8 ਤੋਂ ਸੁਖਵੰਤ ਕੌਰ, ਵਾਰਡ ਨੰਬਰ 13 ਤੋਂ ਅੰਜੂ ਸੇਠ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰਬਰ 14 ਤੋਂ ਸ੍ਰੀ ਰਾਮ ਜੈਸਵਾਲ, ਵਾਰਡ ਨੰਬਰ 17 ਤੋਂ ਬਿੰਦੂ ਬਾਲਾ ਗਰਗ, ਵਾਰਡ ਨੰਬਰ 19 ਤੋਂ ਲਲਿਤ ਮੋਹਨ, ਵਾਰਡ ਨੰਬਰ 26 ਤੋਂ ਸਤਵਿੰਦਰ ਕੌਰ ਅਤੇ ਵਾਰਡ ਨੰਬਰ 34 ਤੋਂ ਨਰਿੰਦਰ ਭਾਟੀਆ ਨੂੰ ਉਮੀਦਵਾਰ ਐਲਾਨਿਆ ਹੈ।

