Aam Aadmi Party strongly protests against the alleged anti-Dalit language of Congress leaders at Jarg Chowk. performed

ਆਮ ਆਦਮੀ ਪਾਰਟੀ ਵੱਲੋਂ ਜਰਗ ਚੌਕ ਵਿਖੇ ਕਾਂਗਰਸ ਆਗੂਆਂ ਦੀ ਕਥਿਤ ਦਲਿਤ ਵਿਰੋਧੀ ਭਾਸ਼ਾ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਜਰਗ ਚੌਕ ਵਿਖੇ ਕਾਂਗਰਸ ਆਗੂਆਂ ਦੀ ਕਥਿਤ ਦਲਿਤ ਵਿਰੋਧੀ ਭਾਸ਼ਾ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਭਾਸ਼ਾ ਪੂਰੇ ਦਲਿਤ ਸਮਾਜ ਦਾ ਅਪਮਾਨ ਹੈ ਅਤੇ ਉਨ੍ਹਾਂ ਤੋਂ ਤੁਰੰਤ ਮਾਫ਼ੀ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੇ ਸਨਮਾਨ ਦੀ ਰੱਖਿਆ ਲਈ ਵਚਨਬੱਧ ਹੈ। ਜ਼ਿਲ੍ਹਾ ਪ੍ਰਧਾਨ ਸਾਕਿਬ ਅਲੀ ਸਮੇਤ ਕਈ ਆਗੂਆਂ ਨੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਲੋਕ ਹੁਣ ਸੱਚਾਈ ਸਮਝ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।