ਲੁਧਿਆਣਾ ’ਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਐਕਸੀਡੈਂਟ, ਦਿੱਲੀ ਤੋਂ ਵਾਪਸੀ ’ਚ ਡਿਵਾਈਡਰ ਨਾਲ ਟਕਰਾਉਣ ਕਾਰਨ ਜ਼ਖ਼ਮੀ, ਹਸਪਤਾਲ ’ਚ ਭਰਤੀ

ਲੁਧਿਆਣਾ, 13 ਅਗਸਤ 2025 ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅੱਜ ਸਵੇਰੇ ਇਕ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਈਆਂ। ਰਿਪੋਰਟਾਂ ਮੁਤਾਬਕ, ਉਹ ਦਿੱਲੀ ਤੋਂ ਲੁਧਿਆਣਾ ਵਾਪਸ ਆ ਰਹੀ ਸਨ, ਜਦੋਂ ਖਨੌਰੀ ਬਾਰਡਰ ਨੇੜੇ ਉਨ੍ਹਾਂ ਦੀ ਕਾਰ ਇਕ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ’ਚ ਉਨ੍ਹਾਂ ਦੇ ਗੰਨਮੈਨ ਸਮੇਤ ਹੋਰ ਲੋਕ ਵੀ ਜ਼ਖ਼ਮੀ ਹੋਏ।
ਜਾਣਕਾਰੀ ਮੁਤਾਬਕ, ਹਾਦਸੇ ਤੋਂ ਬਾਅਦ ਰਜਿੰਦਰਪਾਲ ਕੌਰ ਛੀਨਾ ਨੂੰ ਪਹਿਲਾਂ ਕੈਥਲ (ਹਰਿਆਣਾ) ਦੇ ਇਕ ਹਸਪਤਾਲ ’ਚ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।