Abhijit Deepke did not appear before the police; requested a new date
ਪੁਲਸ ਸਾਹਮਣੇ ਪੇਸ਼ ਨਹੀਂ ਹੋਏ ਅਭਿਜੀਤ ਦੀਪਕੇ, ਨਵੀਂ ਤਰੀਕ ਮੰਗੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਕਾਕਰੋਚ ਜਨਤਾ ਪਾਰਟੀ ਦੇ ਨੇਤਾ ਅਭਿਜੀਤ ਦੀਪਕੇ 16 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਮੰਗਲਵਾਰ ਮੰਦਰ ਮਾਰਗ ਪੁਲਸ ਸਟੇਸ਼ਨ ’ਚ ਪੇਸ਼ ਨਹੀਂ ਹੋਏ। ਸੂਤਰਾਂ ਨੇ ਦੱਸਿਆ ਕਿ ਤਿਉਹਾਰਾਂ ਨਾਲ ਸਬੰਧਤ ਸਮਾਗਮਾਂ ’ਚ ਆਪਣੇ ਰੁਝੇਵੇਂ ਭਰੇ ਸ਼ਡਿਊਲ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੇਸ਼ ਹੋਣ ਲਈ ਨਵੀਂ ਤਰੀਕ ਦੀ ਮੰਗ ਕੀਤੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਦੀਪਕੇ ਨੇ ਪੇਸ਼ੀ ਮੁਲਤਵੀ ਕਰਨ ਦੀ ਬੇਨਤੀ ਕੀਤੀ ਤੇ ਪੁਲਸ ਨੂੰ ਸੂਚਿਤ ਕੀਤਾ ਕਿ ਉਹ ਇਸ ਸਮੇਂ ਰਾਸ਼ਟਰੀ ਰਾਜਧਾਨੀ ’ਚ ਨਹੀਂ ਹਨ। ਦੀਪਕੇ ਨੂੰ 16 ਅਕਤੂਬਰ ਨੂੰ ਕਨਾਟ ਪਲੇਸ ’ਚ ‘ਲਹਿਰਾ ਦੋ ਤਿਰੰਗਾ’ ਪ੍ਰਦਰਸ਼ਨ ਸਬੰਧੀ ਹਿਰਾਸਤ ’ਚ ਲਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਦੀਪਕੇ ਨਵੀਂ ਤਰੀਕ ’ਤੇ ਪੁਲਸ ਸਾਹਮਣੇ ਪੇਸ਼ ਹੋ ਸਕਦੇ ਹਨ।

