Accused escapes from Punjab Police custody
ਪੰਜਾਬ ਪੁਲਸ ਦੀ ਗ੍ਰਿਫ਼ਤ ‘ਚੋਂ ਮੁਲਜ਼ਮ ਫ਼ਰਾਰ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਦੀਨਾਨਗਰ ਪੁਲਸ ਦੀ ਹਿਰਾਸਤ ‘ਚੋਂ ਇੱਕ ਮੁਲਜ਼ਮ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਜੋਏ ਪੁੱਤਰ ਰਾਜੂ ਵਾਸੀ ਅਵਾਂਖਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਥਾਣਾ ਦੀਨਾਨਗਰ ਵਿਖੇ ਦਰਜ ਮੁਕੱਦਮਾ ਨੰਬਰ 342 ਮਿਤੀ 24 ਨਵੰਬਰ 2026, ਜੁਰਮ 21(ਬੀ)-61-85 ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੋਏ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਸਿੰਘੋਵਾਲ ਵਿਖੇ ਲਿਜਾਇਆ ਗਿਆ ਸੀ। ਇਸ ਦੌਰਾਨ ਮੁਲਜ਼ਮ ਮੌਕਾ ਦੇਖ ਕੇ ਪੁਲਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਧਾਰਾ 262 ਬੀਐਨਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

