ਹਰਜਿੰਦਰ ਸਿੰਘ ਧਾਮੀ ਤੋਂ ਬਾਅਦ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਕੀਤਾ ਵੱਖ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਹ ਫੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ SGPC ਪ੍ਰਧਾਨੀ ਛੱਡਣ ਤੋਂ ਬਾਅਦ ਲਿਆ ਗਿਆ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪ੍ਰੋ. ਬਡੂੰਗਰ ਵਲੋਂ ਇੱਕ ਆਧਿਕਾਰਿਕ ਪੱਤਰ ਭੇਜਿਆ ਗਿਆ, ਜਿਸ ਵਿੱਚ ਉਨ੍ਹਾਂ ਨੇ ਕਮੇਟੀ ਤੋਂ ਅਲੱਗ ਹੋਣ ਦੀ ਜਾਣਕਾਰੀ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ 7 ਮੈਂਬਰੀ ਕਮੇਟੀ ਦੇ ਮੈਂਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਰਹੇ ਹਨ, ਪਰ ਹੁਣ ਉਨ੍ਹਾਂ ਨੇ ਇਸ ਤੋਂ ਪਿੰਡੇ ਕਰ ਲਏ ਹਨ।