“SAD (Punarsurjit) Submits Memorandum to Punjab Governor”
“ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਮੈਮੋਰੰਡਮ”

1 ਜੂਨ 2026, ਸੰਗਰੂਰ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਸੰਗਰੂਰ ਇਕਾਈ ਵੱਲੋਂ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਅਤੇ ਪੰਥਕ ਮਸਲਿਆਂ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਹੋਰ ਲੋਕ ਹਿੱਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਲਿਖਤੀ ਮੈਮੋਰੰਡਮ ਸੌਂਪਿਆ ਗਿਆ।
ਇਹ ਮੈਮੋਰੰਡਮ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਭੇਜਿਆ ਗਿਆ। ਵਫ਼ਦ ਨੇ ਮੰਗ ਕੀਤੀ ਕਿ ਪੰਜਾਬ ਅਤੇ ਕਿਸਾਨਾਂ ਨਾਲ ਜੁੜੇ ਅਹਿਮ ਮਸਲਿਆਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਇਸ ਮੌਕੇ ਸਾਬਕਾ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮ ਪਾਲ ਸਿੰਘ ਬੈਹਣੀਵਾਲ, ਰਿਪੂਦਮਨ ਸਿੰਘ ਢਿੱਲੋਂ, ਜਥੇਦਾਰ ਤੇਜਾ ਸਿੰਘ ਕਮਾਲਪੁਰ, SGPC ਮੈਂਬਰ ਜਥੇਦਾਰ ਮਲਕੀਅਤ ਸਿੰਘ ਚੰਗਾਲ ਅਤੇ ਜਥੇਦਾਰ ਗੁਰਬਚਨ ਸਿੰਘ ਬੱਚੀ ਸਮੇਤ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
ਆਗੂਆਂ ਨੇ ਕਿਹਾ ਕਿ ਪੰਜਾਬ, ਪੰਥ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ, ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਚਿੰਤਾਵਾਂ ਵੱਲ ਗੰਭੀਰ ਧਿਆਨ ਦੇਣ ਦੀ ਅਪੀਲ ਕੀਤੀ।
