ਅਕਾਲੀ ਦਲ ਵਾਰਿਸ ਪੰਜਾਬ ਨੂੰ ਵੱਡੀ ਮਜ਼ਬੂਤੀ: AAP ਅਤੇ SSP ਆਗੂਆਂ ਸਮੇਤ ਸੈਂਕੜੇ ਸ਼ਾਮਿਲ

ਅੰਮ੍ਰਿਤਸਰ – ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਪ੍ਰਮੁੱਖ ਆਗੂਆਂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ।
ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਿੰਡ ਗਾਲਿਬ ਦੇ ਸਾਬਕਾ ਸਰਪੰਚ ਅਤੇ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਤੇ ਸੰਯੁਕਤ ਸਮਾਜ ਮੋਰਚਾ ਵੱਲੋਂ 2022 ਵਿੱਚ ਐਮ ਐਲ ਏ ਚੋਣ ਲੜ ਚੁੱਕੇ ਸ੍ਰ ਚਰਨਜੀਤ ਸਿੰਘ ਗਾਲਿਬ ਜੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਐਗਰੀ ਸਪੋਰਟ ਕਾਰਪੋਰੇਸ਼ਨ ਦੇ ਸਾਬਕਾ ਡਾਇਰੈਕਟਰ ਸ੍ਰ ਚੰਨਣ ਸਿੰਘ ਜੀ ਨੇ ਵੀ ਆਪਣੇ ਕਈ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਕੇ ਪਾਰਟੀ ਦੀ ਤਾਕਤ ਵਧਾਈ।
ਪਾਰਟੀ ਨੇਤਾਵਾਂ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਗਿਆ ਕਿ ਇਹ ਸਾਰੇ ਤਜਰਬੇਕਾਰ ਅਤੇ ਲੋਕਾਂ ਵਿੱਚ ਵਿਆਪਕ ਪਹਿਚਾਣ ਵਾਲੇ ਨੇਤਾ ਹਨ ਜੋ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ