Akali Dal’s big action before elections! These leaders were targeted, strict action was taken
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ ‘ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਕਪੂਰਥਲਾ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਨੁਸ਼ਾਸਨ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਕਪੂਰਥਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਗੈਰ-ਹਾਜ਼ਰ ਰਹਿਣ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਸਖ਼ਤ ਕਾਰਵਾਈ ਕਰਦੇ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਸਿੱਧੂ ਨੇ ਦੋਸ਼ ਲਗਾਇਆ ਕਿ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਗਈ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਜਾਵੇਗਾ, ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਪਹਿਲਾਂ ਹੀ ਵਿਧਾਨ ਸਭਾ ਦੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਰਹੇ ਹੈ। ਅਜਿਹੇ ਵਿਚ ਇਨ੍ਹਾਂ ਆਗੂਆਂ ਵੱਲੋਂ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਕੰਮ ਕਰਨ ਨੂੰ ਪਾਰਟੀ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਲਈ ਨੁਕਸਾਨਦਾਇਕ ਮੰਨਿਆ ਗਿਆ। ਦਲਵਿੰਦਰ ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਹਰ ਆਗੂ ਜਾਂ ਵਰਕਰ ਲਈ ਪਾਰਟੀ ਦੀ ਨੀਤੀ ਅਤੇ ਫ਼ੈਸਲਿਆਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਹਲਕਾ ਕਪੂਰਥਲਾ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ।

