Amidst discussions about an alliance, a major statement has come from Sukhbir Badal
ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਦਾ ਆ ਗਿਆ ਵੱਡਾ ਬਿਆਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ‘ਚ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਅਮਨ-ਸ਼ਾਂਤੀ ਸੀ ਅਤੇ ਹਰ ਚੀਜ਼ ਦਾ ਵਿਕਾਸ ਹੋ ਰਿਹਾ ਸੀ ਪਰ ਪਿਛਲੇ 10 ਸਾਲਾਂ ਤੋਂ ਗਲਤ ਫ਼ੈਸਲਿਆਂ ਕਾਰਨ ਪੰਜਾਬ ਦਾ ਮਾੜਾ ਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਅਤੇ ਅਕਾਲੀ ਦਲ ਲਈ ਪੰਜਾਬ ਨੰਬਰ ਵਨ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਵੇਂ ਆਵੇ ਜਾਂ ਨਾ ਆਵੇ ਪਰ ਅਸੀਂ ਪੰਜਾਬੀਆਂ ਦੀ ਲੜਾਈ ਲੜਦੇ ਰਹਿਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਸਹੀ ਨਹੀਂ ਹੈ। ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿਹੜੀਆਂ ਪਾਰਟੀਆਂ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਹਨ, ਅਸੀਂ ਉਨ੍ਹਾਂ ਲਈ ਓਪਨ ਹਾਂ।

