ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ‘ਤੇ ਦੁਖ ਜਤਾਇਆ,ਜਲਦੀ ਹੀ ਸ਼੍ਰੀਨਗਰ ਲਈ ਰਵਾਨਾ ਹੋਵਾਂਗਾ

ਨਵੀਂ ਦਿੱਲੀ (22 ਅਪ੍ਰੈਲ, 2025): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅਤਿਵਾਦੀ ਹਮਲੇ ‘ਤੇ ਦੁਖ ਜਤਾਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਹਾਨੂਭੂਤੀ ਜਤਾਈ ਅਤੇ ਹਮਲੇ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦਾ ਭਰੋਸਾ ਦਿੱਤਾ। ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਜਲਦੀ ਸ਼੍ਰੀਨਗਰ ਲਈ ਰਵਾਨਾ ਹੋਣ ਦਾ ਐਲਾਨ ਕੀਤਾ।