“Punjab Govt Writes to Centre Over MP Amritpal Singh’s Continued Detention”
“MP ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ”

15 ਅਪ੍ਰੈਲ 2026 ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ ਨੂੰ NSA ਤਹਿਤ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਹੀ ਰੱਖਿਆ ਜਾਵੇ।
ਪੰਜਾਬ ਸਰਕਾਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਰਿਹਾ ਕਰਨ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਹੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਯਾਦ ਰਹੇ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹਨ ਤੇ ਉਨ੍ਹਾਂ ਉੱਤੇ ਲਗਾਏ ਗਏ ਇਲਜ਼ਾਮਾਂ ਤਹਿਤ NSA ਤਹਿਤ ਹਿਰਾਸਤ ਵਿਚ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਉੱਤੇ ਤੁਰੰਤ ਧਿਆਨ ਦੇਣ ਲਈ ਕੇਂਦਰ ਨੂੰ ਅਪੀਲ ਕੀਤੀ ਗਈ ਹੈ। ਇਸ ਚਿੱਠੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਮਾਮਲੇ ਵਿਚ ਕੀ ਫੈਸਲਾ ਲਿਆ ਜਾਂਦਾ ਹੈ, ਇਸ ਉੱਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਦੀ NSA ਤਹਿਤ ਹਿਰਾਸਤ 23 ਅਪ੍ਰੈਲ ਨੂੰ ਖਤਮ ਹੋ ਰਹੀ ਹੈ।
