“Big Update on MP Amritpal Singh: Punjab Police Reaches Dibrugarh Jail”
“ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੰਜਾਬ ਪੁਲਿਸ”

21 ਅਪ੍ਰੈਲ 2026 ਚੰਡੀਗੜ੍ਹ – ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਆਈ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਪੰਜਾਬ ਪੁਲਿਸ ਪਹੁੰਚ ਗਈ ਹੈ। ਭਲਕੇ 22 ਅਪ੍ਰੈਲ ਨੂੰ NSA ਦੀ ਮਿਆਦ ਖਤਮ ਹੋਣ ਤੋਂ ਬਾਅਦ ਅਜਨਾਲਾ ਥਾਣੇ ਉੱਤੇ ਹਮਲੇ ਦੇ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ।
22 ਅਪ੍ਰੈਲ ਨੂੰ NSA ਦੀ ਮਿਆਦ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਉੱਤੇ ਅਜਨਾਲਾ ਥਾਣੇ ਉੱਤੇ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰੀ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਮਾਮਲੇ ਵਿਚ ਤਾਜ਼ਾ ਗਤੀਵਿਧੀਆਂ ਚੱਲ ਰਹੀਆਂ ਹਨ।
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਖਡੂਰ ਸਾਹਿਬ ਤੋਂ ਸਾਂਸਦ ਹਨ ਤੇ ਉਨ੍ਹਾਂ ਉੱਤੇ ਪੰਜਾਬ ਵਿਚ ਕੁੱਲ 12 ਮਾਮਲੇ ਦਰਜ ਹਨ। ਇਸ ਤਾਜ਼ਾ ਖ਼ਬਰ ਤੋਂ ਬਾਅਦ ਪੰਥਕ ਤੇ ਰਾਜਨੀਤਕ ਗਲਿਆਰਿਆਂ ਵਿਚ ਚਰਚਾ ਤੇਜ਼ ਹੋ ਗਈ ਹੈ।
