“Remove NSA on MP Amritpal Singh Immediately: Sukhwinder Singh Agwan”
“MP ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਤੁਰੰਤ ਹਟਾਈ ਜਾਵੇ: ਸੁਖਵਿੰਦਰ ਸਿੰਘ ਅਗਵਾਨ”

15 ਅਪ੍ਰੈਲ 2026 ਅੰਮ੍ਰਿਤਸਰ – ਕਾਰ ਸੇਵਾ ਅਗਵਾਨਾਂ ਵਾਲੇ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਅਗਵਾਨ ਨੇ ਇੱਕ ਬਿਆਨ ਜਾਰੀ ਕਰਦਿਆਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇੱਕ ਸੱਚੇ ਤੇ ਸੁੱਚੇ ਸਿੱਖ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਪੰਜਾਬ ਦੀ ਨੌਜਵਾਨੀ ਨੂੰ ਧਾਰਮਿਕ ਤੇ ਸਹੀ ਜੀਵਨ ਮਾਰਗ ਵੱਲ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੀ ਵਧਦੀ ਲੋਕਪ੍ਰੀਅਤਾ ਉਨ੍ਹਾਂ ਦੇ ਚੰਗੇ ਕੰਮਾਂ ਦਾ ਨਤੀਜਾ ਹੈ ਤੇ ਉਹ ਪੰਜਾਬ, ਸਮਾਜ ਤੇ ਸਿੱਖ ਕੌਮ ਦੇ ਹਿੱਤਾਂ ਲਈ ਕੰਮ ਕਰ ਰਹੇ ਹਨ। ਸੁਖਵਿੰਦਰ ਸਿੰਘ ਅਗਵਾਨ ਨੇ ਅਫਸੋਸ ਜਤਾਇਆ ਕਿ ਕੁਝ ਸਿਆਸੀ ਤੇ ਧਾਰਮਿਕ ਧਿਰਾਂ ਉਨ੍ਹਾਂ ਦੀ ਵਧਦੀ ਲੋਕਪ੍ਰੀਅਤਾ ਨੂੰ ਸਹਾਰ ਨਹੀਂ ਕਰ ਸਕੀਆਂ ਤੇ ਵਿਰੋਧ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਚ ਨੌਜਵਾਨੀ ਆਪਣਾ ਪ੍ਰਤੀਬਿੰਬ ਵੇਖਦੀ ਹੈ ਤੇ ਉਨ੍ਹਾਂ ਦੇ ਰਾਹ ਤੇ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਜਮਾਨਤ ਜਾਂ ਪੂਰੀ ਰਿਹਾਈ ਦਿੱਤੀ ਜਾਵੇ ਤਾਂ ਜੋ ਉਹ ਸੰਸਦ ਵਿਚ ਪੰਜਾਬ ਦੇ ਮੁੱਦਿਆਂ ਉੱਤੇ ਆਵਾਜ਼ ਉਠਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਵਾਉਣ ਵਾਲਿਆਂ ਨੂੰ ਖੁਦ ਕਾਨੂੰਨ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ।
ਸੁਖਵਿੰਦਰ ਸਿੰਘ ਅਗਵਾਨ ਨੇ ਸਿੱਖ ਕੌਮ ਤੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਏਕਤਾ ਬਣਾਈ ਰੱਖਦਿਆਂ ਇਸ ਮਾਮਲੇ ਉੱਤੇ ਅਵਾਜ਼ ਬੁਲੰਦ ਕਰਨ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੀ ਰਣਨੀਤੀ ਬਣਾਉਣ। ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਰਾਜਨੀਤਕ ਤੇ ਸਮਾਜਿਕ ਚਰਚਾ ਹੋਰ ਤੇਜ਼ ਹੋ ਗਈ ਹੈ।
