Amritpal Singh seeks 3-day parole; court seeks response from the government
ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ
ਖਡੂਰ ਸਾਹਿਬ (ਆਵਾਜ਼ਿ ਕੌਮ ਬਿਊਰੋ)- ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਵੱਡੀ ਸੁਣਵਾਈ ਹੋਈ। ਅੰਮ੍ਰਿਤਪਾਲ ਦੇ ਵਕੀਲ ਕਰਮਵੀਰ ਸਿੰਘ ਵੱਲੋਂ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ, ਜਿਸ ‘ਚ 21, 22 ਅਤੇ 23 ਨਵੰਬਰ ਲਈ ਪੈਰੋਲ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਕੱਲ੍ਹ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਹੋਵੇਗੀ। ਦਰਅਸਲ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ (84) ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਪਿੰਡ ਦੀ ਰਹਿਣ ਵਾਲੀ ਸੀ। ਪਰਿਵਾਰ ਨੇ ਉਸਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਬੇਨਤੀ ਕੀਤੀ ਸੀ।

