Another incident of sacrilege was about to take place at a Delhi Gurdwara; the sevadars took action
ਦਿੱਲੀ ਗੁਰਦੁਆਰਾ ਸਾਹਿਬ ‘ਚ ਮੁੜ ਹੋ ਚੱਲੀ ਸੀ ਬੇਅਦਬੀ, ਸੇਵਾਦਾਰਾਂ ਨੇ ਕਰ ‘ਤੀ ਕਾਰਵਾਈ
New Delhi, (ਆਵਾਜ਼ਿ ਕੌਮ ਬਿਊਰੋ)-ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਅਜੇ ਸ਼ਾਂਤ ਵੀ ਨਹੀਂ ਹੋਇਆ ਕਿ ਇਕ ਹੋਰ ਇਲਾਕੇ ਵਿਚ ਬੇਅਦਬੀ ਹੋਣ ਦੀ ਘਟਨਾ ਵਾਪਰ ਗਈ। ਬੇਅਦਬੀ ਦੀ ਦੂਜੀ ਘਟਨਾ ਹਰੀ ਨਗਰ ਦੇ ਸੀ ਬਲਾਕ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਦੱਸੀ ਜਾ ਰਹੀ ਹੈ। ਜਿਸ ਬਾਰੇ ਪਤਾ ਲੱਗਦੇ ਸਾਰ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦਖ਼ਲ ਦਿੱਤਾ ਅਤੇ ਇਸ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ। ਦੱਸ ਦੇਈਏ ਕਿ ਦਿੱਲੀ ਵਿਚ ਬੇਅਦਬੀ ਦੀ ਹੋਈ ਇਸ ਦੂਜੀ ਘਟਨਾ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਕੌਣ ਸੀ ਅਤੇ ਉਸ ਨੇ ਅਜਿਹਾ ਕਿਊ ਕੀਤਾ, ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸਿੱਖ ਸੰਗਤ ਵਲੋਂ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਸੰਗਤ ਦਾ ਕਹਿਣਾ ਹੈ ਕਿ ਆਰੋਪੀ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਜਾਵੇ। ਇਸ ਘਟਨਾ ਦੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

