Another major decision from Sri Akal Takht Sahib: a ban imposed on the preaching/kirtan of preacher Jeevan Singh Bagichi Wale
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ ‘ਤੇ ਰੋਕ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਈਆ ਕਰਾਕ ਦੇਣ ਤੋਂ ਇਲਾਵਾ ਹੋਰ ਵੀ ਕਈ ਫੈਸਲੇ ਵਿਚਾਰੇ ਗਏ ਹਨ। ਸਿੰਘ ਸਾਹਿਬ ਨੇ ਜੀਵਨ ਸਿੰਘ ਬਗੀਚੀ ਵਾਲੇ ਨਾਮਕ ਆਪੇ ਬਣੇ ਪ੍ਰਚਾਰਕ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ, ਚਵਰ ਛਤਰ ਤਖ਼ਤ ਦੇ ਮਾਲਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਸਲੇ ਨੂੰ ਵਿਚਾਰਿਆ ਹੈ। ਸਿੰਘ ਸਾਹਿਬ ਨੇ ਕਿਹਾ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਆਸ਼ੇ ਅਨੁਸਾਰ ਸੋਝੀ ਨਹੀਂ ਹੈ। ਇਸ ਲਈ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ ਕਰਨ ’ਤੇ ਰੋਕ ਲਗਾਈ ਜਾਂਦੀ ਹੈ।

