Another pilgrim returning from Amarnath Yatra suffers heart attack, dies
ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
Srinagar, (ਆਵਾਜ਼ਿ ਕੌਮ ਬਿਊਰੋ)-ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇਕ 61 ਸਾਲਾ ਸ਼ਰਧਾਲੂ ਦੀ ਸਿਹਤ ਵਿਗੜਨ ਅਤੇ ਦਿਲ ਦਾ ਦੌਰਾ ਪੈਣ ਕਾਰਨ ਵੀਰਵਾਰ ਨੂੰ ਬਨਿਹਾਲ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਦੇਵ ਠਾਕੁਰ ਵਜੋਂ ਹੋਈ ਹੈ, ਜੋ ਕਿ ਕਾਠਮੰਡੂ ਦੇ ਮੋਹਤਰੀ ਦਾ ਰਹਿਣ ਵਾਲਾ ਸੀ। ਕ੍ਰਿਸ਼ਨ ਠਾਕੁਰ ਅਮਰਨਾਥ ਗੁਫਾ ਦੀ ਯਾਤਰਾ ਲਈ ਨਿਕਲਿਆ ਸੀ। ਇਸ ਦੌਰਾਨ ਅਨੰਤਨਾਗ ਖੇਤਰ ਨੇੜੇ ਉਸ ਨੇ ਬੇਚੈਨੀ ਅਤੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਇਸ ਦੌਰਾਨ ਉਸ ਦੇ ਨਾਲ ਜਾ ਰਹੇ ਯਾਤਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੀ ਮਦਦ ਨਾਲ ਉਸਨੂੰ ਤੁਰੰਤ ਨੇੜਲੇ ਉਪ-ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਅਨੰਤਨਾਗ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।

